19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਦੇ ਸਿਰ ਸਜਿਆ ਜ਼ੋਨਲ ਯੁਵਕ ਮੇਲੇ ਦੀ ਜਿੱਤ ਦਾ ਤਾਜ

ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ 2026 ‘ਚ ਸਰੂਪ ਰਾਣੀ ਸਰਕਾਰੀ ਕਾਲਜ (ਇ), ਅੰਮ੍ਰਿਤਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏ ਡਿਵੀਜ਼ਨ ‘ਚ ਓਵਰਆਲ ਚੈਂਪੀਅਨ ਟਰਾਫ਼ੀ ਆਪਣੇ ਨਾਮ ਕਰ ਲਈ। ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਅਣਥੱਕ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 19-10-2026
ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ 2026 ‘ਚ ਸਰੂਪ ਰਾਣੀ ਸਰਕਾਰੀ ਕਾਲਜ (ਇ), ਅੰਮ੍ਰਿਤਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏ ਡਿਵੀਜ਼ਨ ‘ਚ ਓਵਰਆਲ ਚੈਂਪੀਅਨ ਟਰਾਫ਼ੀ ਆਪਣੇ ਨਾਮ ਕਰ ਲਈ। ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਅਣਥੱਕ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਯੁਵਕ ਮੇਲੇ ‘ਚ ਕਾਲਜ ਦੀਆਂ 108 ਵਿਦਿਆਰਥਣਾਂ ਨੇ ਕੁੱਲ 37 ਮੁਕਾਬਲਿਆਂ ‘ਚ ਭਾਗ ਲਿਆ, ਜਿਨ੍ਹਾਂ ਵਿਚੋਂ ਵਿਦਿਆਰਥਣਾਂ ਨੇ 14 ਮੁਕਾਬਲਿਆਂ ‘ਚ ਪਹਿਲਾ, 10 ‘ਚ ਦੂਜਾ ਅਤੇ 8 ‘ਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਕਾਲਜ ਨੇ ਕੁੱਲ 32 ਮੁਕਾਬਲਿਆਂ ‘ਚ ਜਿੱਤ ਦਰਜ ਕਰਕੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਦਾ ਲੋਹਾ ਮਨਵਾਇਆ। ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਮੁਕਾਬਲਿਆਂ ‘ਚ ਮਿਮਿਕਰੀ, ਨਾਟਕ, ਗਰੁੱਪ ਸ਼ਬਦ, ਗਰੁੱਪ ਗੀਤ, ਗਿੱਧਾ, ਵਾਰ ਗਾਇਨ, ਕਲਾਸੀਕਲ ਇੰਸਟਰੂਮੈਂਟਲ ਨਾਨ-ਪਰਕਸ਼ਨ, ਕੋਲਾਜ, ਕਲੇ ਮਾਡਲਿੰਗ, ਕਾਰਟੂਨਿੰਗ, ਅੰਗਰੇਜ਼ੀ ਐਲੂਕਯੂਸ਼ਨ, ਵੈਸਟਰਨ ਵੋਕਲ ਗਰੁੱਪ ਪੱਖੀ ਬਨਾਉਣਾ ਅਤੇ ਵੈਸਟਰਨ ਇੰਸਟਰੂਮੈਂਟਲ ਸੋਲੋ ਸ਼ਾਮਲ ਹਨ। ਇਸੇ ਤਰ੍ਹਾਂ ਮਾਈਮ, ਸਕਿੱਟ, ਗ਼ਜ਼ਲ, ਲੋਕ ਗੀਤ, ਮਹਿੰਦੀ, ਕੁਇਜ਼, ਕਵੀਸ਼ਰੀ, ਕਲਾਸੀਕਲ ਵੋਕਲ, ਫੋਟੋਗ੍ਰਾਫੀ ਅਤੇ ਪੋਸਟਰ ਮੇਕਿੰਗ ‘ਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਕਾਸਟਿਊਮ ਪਰੇਡ, ਅੰਗਰੇਜ਼ੀ ਡਿਬੇਟ, ਕੋਰੀਓਗ੍ਰਾਫੀ, ਪੋਇਟਿਕਲ ਸਿੰਮਪੋਸਿਅਮ, ਆਨ-ਦ-ਸਪਾਟ ਪੇਂਟਿੰਗ, ਰੰਗੋਲੀ, ਪੀੜੀ ਬੁਨਣਾ ਅਤੇ ਲੁੱਡੀ ‘ਚ ਤੀਜਾ ਸਥਾਨ ਹਾਸਲ ਕਰਕੇ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਪ੍ਰਿੰਸੀਪਲ ਕਿਰਨਜੀਤ ਬੱਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਜੇਤੂ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ, ਇੰਚਾਰਜ ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਸਫ਼ਲਤਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ, ਲਗਨ, ਸਮਰਪਣ ਅਤੇ ਅਧਿਆਪਕਾਂ ਦੀ ਸੁਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਭਵਿੱਖ ‘ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਦਾ ਨਾਮ ਹੋਰ ਉੱਚਾ ਕਰਨ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ। ਚੈਂਪੀਅਨ ਟਰਾਫ਼ੀ ਕਾਲਜ ਪਹੁੰਚਣ ‘ਤੇ ਵਿਦਿਆਰਥਣਾਂ ਅਤੇ ਸਮੂਹ ਕਾਲਜ ਪਰਿਵਾਰ ਨੇ ਢੋਲ ਦੀ ਗੂੰਜ ਨਾਲ ਇਸ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਕਾਲਜ ਕੌਂਸਲ ਦੇ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮਾਣਮੱਤੀ ਪ੍ਰਾਪਤੀ ਨੂੰ ਸਾਂਝਾ ਕੀਤਾ। ਸਮੁੱਚਾ ਕਾਲਜ ਕੈਂਪਸ ਜਿੱਤ ਦੇ ਜਸ਼ਨ ਅਤੇ ਉਤਸ਼ਾਹ ਨਾਲ ਗੂੰਜ ਉੱਠਿਆ।
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਮਾਨ ਸਾਥੀਆਂ ਸਮੇਤ ਐਲੀਮੈਂਟਰੀ ਟੀਚਰਜ਼ ਯੂਨੀਅਨ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ ਮਾਮਲਾ ਪਾਣੀ ਵਾਲੀ ਟੈਂਕੀ ਪਿੰਡ ਜੋਧੇ ਵਿਖੇ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।