19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜੰਡਿਆਲਾ ਗੁਰੂ ਪੁਲਿਸ ਵਲੋਂ ਪਟਾਕੇ ਬਣਾਉਣ ਵਾਲੀ ਧਮਾਕਾਖੇਜ਼ ਸਮੱਗਰੀ ਸਮੇਤ 3 ਕਾਬੂ, ਹਥਿਆਰ ਤੇ ਹਵਾਲਾ ਰਾਸ਼ੀ ਸਮੇਤ 4 ਹੋਰ ਗ੍ਰਿਫ਼ਤਾਰ

ਜੰਡਿਆਲਾ ਗੁਰੂ, 18 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੈਰ-ਕਾਨੂੰਨੀ ਧਮਾਕਾਖੇਜ਼ ਸਮੱਗਰੀ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਪਿੰਡ ਬੰਡਾਲਾ ਦੀ ਪੱਤੀ ਬਾਜਕੀ ਵਿਖੇ ਕਿਰਾਏ ਦੇ ਮਕਾਨ ਵਿਚੋਂ ਪਟਾਕੇ ਤਿਆਰ ਕਰਨ ਵਾਲੀ ਸਮੱਗਰੀ ਬਰਾਮਦ ਕੀਤੀ, ਜਦਕਿ ਦੂਜੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਪਿਸਤੌਲ, ਜ਼ਿੰਦਾ ਰੌਂਦ, ਨਕਦੀ ਅਤੇ ਬਿਨਾਂ ਨੰਬਰੀ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ।

ਡੀ. ਐੱਸ. ਪੀ. ਜੰਡਿਆਲਾ ਗੁਰੂ ਐੱਸ. ਐੱਚ. ਓ. ਜੰਡਿਆਲਾ ਗੁਰੂ ਅਤੇ ਹੋਰ ਪੁਲਿਸ ਅਧਿਕਾਰੀ ਫੜੇ ਗਏ ਵਿਅਕਤੀਆਂ ਅਤੇ ਸਾਮਾਨ ਪੱਤਰਕਾਰਾਂ ਨੂੰ ਦਿਖਾਉਂਦੇ ਹੋਏ ਅਤੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ 19-10-2026
ਜੰਡਿਆਲਾ ਗੁਰੂ, 18 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੈਰ-ਕਾਨੂੰਨੀ ਧਮਾਕਾਖੇਜ਼ ਸਮੱਗਰੀ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਪਿੰਡ ਬੰਡਾਲਾ ਦੀ ਪੱਤੀ ਬਾਜਕੀ ਵਿਖੇ ਕਿਰਾਏ ਦੇ ਮਕਾਨ ਵਿਚੋਂ ਪਟਾਕੇ ਤਿਆਰ ਕਰਨ ਵਾਲੀ ਸਮੱਗਰੀ ਬਰਾਮਦ ਕੀਤੀ, ਜਦਕਿ ਦੂਜੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਪਿਸਤੌਲ, ਜ਼ਿੰਦਾ ਰੌਂਦ, ਨਕਦੀ ਅਤੇ ਬਿਨਾਂ ਨੰਬਰੀ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਥਾਣਾ ਜੰਡਿਆਲਾ ਗੁਰੂ ਦੇ ਮੁੱਖ ਅਫ਼ਸਰ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਚੌਕੀ ਬੰਡਾਲਾ ਦੇ ਇੰਚਾਰਜ ਏ.ਐੱਸ.ਆਈ. ਜਤਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਦੀ ਸੂਚਨਾ ’ਤੇ ਕਾਰਵਾਈ ਕਰਦਿਆਂ ਬੰਡਾਲਾ ਦੀ ਪੱਤੀ ਬਾਜਕੀ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਸ਼ਾਹਿਬ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਸ਼ਿਵਾ ਪੁੱਤਰ ਅਵਤਾਰ ਸਿੰਘ, ਦੋਵੇਂ ਵਾਸੀ ਅੰਨਗੜ੍ਹ ਗੇਟ ਹਕੀਮਾਂ, ਅੰਮ੍ਰਿਤਸਰ, ਅਤੇ ਕੁਲਬੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਮਕਬੂਲਪੁਰਾ, ਅੰਮ੍ਰਿਤਸਰ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1200 ਹਵਾਈਆਂ ਪਟਾਕੇ ਤਿਆਰ ਕਰਨ ਲਈ ਵਰਤੀ ਜਾਣ ਵਾਲੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ। ਇਸ ਵਿਚ 300 ਗ੍ਰਾਮ ਪੋਟਾਸ਼, 49.550 ਕਿਲੋਗ੍ਰਾਮ ਕੋਲਾ ਛੋਰਾ, 18 ਕਿਲੋਗ੍ਰਾਮ ਪਲਾਸਟਿਕ ਪਾਈਪਾਂ ਦੇ ਖੋਲ, 13 ਕਿਲੋਗ੍ਰਾਮ ਲੋਹੇ ਦੀਆਂ ਪਾਈਪਾਂ ਦੇ ਖੋਲ, 6 ਕਿਲੋਗ੍ਰਾਮ ਗੋਲ ਪਲਾਸਟਿਕ ਖੋਲ, ਦੋ ਮਸ਼ੀਨਾਂ, ਲੋਹੇ ਦੇ 8 ਬਿੱਟ, ਸੇਬਾ ਧਾਗੇ ਦੇ 11 ਪੀਸ, ਚਿੱਟੇ ਧਾਗੇ ਦੇ 32 ਪੀਸ, ਕਿੱਕਰ ਗੂੰਦ ਪਾਊਡਰ ਦਾ ਇੱਕ ਪੈਕੇਟ, ਇਕ ਕਿਲੋਗ੍ਰਾਮ ਚਮਕਦਾਰ ਪੇਪਰ ਅਤੇ ਮਾਰਕਾ ਸਟਿੱਕਰਾਂ ਦੇ 6 ਬੰਡਲ ਸ਼ਾਮਲ ਹਨ। ਇਸ ਸੰਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਨੰਬਰ 335, ਮਿਤੀ 17 ਅਕਤੂਬਰ 2026 ਨੂੰ ਬੀ.ਐੱਨ.ਐੱਸ. ਦੀਆਂ ਧਾਰਾਵਾਂ 287, 288 ਅਤੇ ਐਕਸਪਲੋਸਿਵ ਸਬਸਟਾਂਸਿਜ਼ ਐਕਟ 1908 ਦੀਆਂ ਧਾਰਾਵਾਂ 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ 18 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਹਾਈਟੈੱਕ ਨਾਕੇ ’ਤੇ ਚਾਰ ਨੌਜਵਾਨ ਹਥਿਆਰ ਤੇ ਨਕਦੀ ਸਮੇਤ ਕਾਬੂ। ਇਕ ਹੋਰ ਕਾਰਵਾਈ ਦੌਰਾਨ 18 ਅਕਤੂਬਰ ਨੂੰ ਚੌਕੀ ਨਵਾਂ ਪਿੰਡ ਦੇ ਇੰਚਾਰਜ ਏ.ਐੱਸ.ਆਈ. ਤਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੈਸ਼ਨਲ ਹਾਈਵੇਅ ’ਤੇ ਤਰਨ ਤਾਰਨ ਰੋਡ ਬਾਈਪਾਸ ਦੇ ਟੀ-ਪੁਆਇੰਟ ਨੇੜੇ ਹਾਈਟੈੱਕ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਦੌਰਾਨ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਦੋ ਬਿਨਾਂ ਨੰਬਰੀ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆ ਰਹੇ ਇਨ੍ਹਾਂ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੇਵਕ ਵਾਸੀ ਰਾਮਪੁਰਾ, ਥਾਣਾ ਕੰਬੋਅ, ਸਾਜਨ ਵਾਸੀ ਸੰਧੂ ਕਾਲੋਨੀ, ਬਟਾਲਾ ਰੋਡ, ਅੰਮ੍ਰਿਤਸਰ, ਮਲਕੀਤ ਸਿੰਘ ਵਾਸੀ ਰਾਮਪੁਰਾ, ਥਾਣਾ ਕੰਬੋਅ ਅਤੇ ਜੁਗਰਾਜ ਸਿੰਘ ਉਰਫ਼ ਯੂਵੀ ਵਾਸੀ ਨਵਾਂ ਕੋਟ, ਥਾਣਾ ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 9 ਐੱਮ.ਐੱਮ. ਦਾ ਇਕ ਗਲੌਕ ਪਿਸਤੌਲ, ਤਿੰਨ ਜ਼ਿੰਦਾ ਰੌਂਦ, ਇਕ ਰੀਅਲਮੀ ਮੋਬਾਈਲ ਫ਼ੋਨ, 1 ਲੱਖ 5 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਅਤੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸੰਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਨੰਬਰ 336, ਮਿਤੀ 18 ਅਕਤੂਬਰ 2026 ਨੂੰ ਅਸਲਾ ਐਕਟ ਦੀ ਧਾਰਾ 25(1- A ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਗੁਰਸੇਵਕ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਾਕਿਸਤਾਨੀ ਤਸਕਰਾਂ ਅਤੇ ਜੰਡਿਆਲਾ ਗੁਰੂ ਦੇ ਗੈਂਗਸਟਰ ਹੈਪੀ ਜੱਟ ਨਾਲ ਸੰਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਵਲੋਂ ਕਥਿਤ ਤੌਰ ’ਤੇ ਹਥਿਆਰਾਂ ਅਤੇ ਗੋਲਾ-ਬਾਰੂਦ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਦੇ ਨਾਲ-ਨਾਲ ਹਵਾਲਾ ਰਾਸ਼ੀ ਦੀ ਆਵਾਜਾਈ ਦਾ ਕੰਮ ਵੀ ਕੀਤਾ ਜਾਂਦਾ ਸੀ। ਪੁਲਿਸ ਵਲੋਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ - ਬੁਰਦ ਕਰਨ ਦੇ ਮਾਮਲੇ ’ ਚ ਕੰਪਨੀ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੁਖਵਿੰਦਰ ਸਿੰਘ ਮਾਨ ਸਾਥੀਆਂ ਸਮੇਤ ਐਲੀਮੈਂਟਰੀ ਟੀਚਰਜ਼ ਯੂਨੀਅਨ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।