20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰੂਪ ਰਾਣੀ ਸਰਕਾਰੀ ਕਾਲਜ, ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.

ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰੂਪ ਰਾਣੀ ਸਰਕਾਰੀ ਕਾਲਜ, ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ 14 ਸਟਾਲ ਲਗਾਏ ਗਏ, ਇਸ ਮੌਕੇ ਅਧਿਕਾਰੀਆਂ ਨੇ ਬਜ਼ੁਰਗਾਂ ਦੇ ਹੱਕਾਂ ਅਤੇ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਵਿਚ ਦੱਸਿਆ।ਇਸ ਮੌਕੇ ਸਰੂਪ ਰਾਣੀ ਸਰਕਾਰੀ ਕਾਲਜ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਵਿੱਤੀ ਸੁਰੱਖਿਆ ਲਈ ਬੁੱਢਾਪਾ ਪੈਨਸ਼ਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿਚ ਲਗਭਗ 2 ਲੱਖ 18 ਹਜ਼ਾਰ ਬਜ਼ੁਰਗ ਇਸ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨਜ਼ ਦੀ ਸਾਂਭ-ਸੰਭਾਲ ਅਤੇ ਭਲਾਈ ਐਕਟ, 2007’ ਤਹਿਤ ਬਜ਼ੁਰਗਾਂ ਦੇ ਭਰਣ-ਪੋਸ਼ਣ ਅਤੇ ਭਲਾਈ ਲਈ ਕਾਨੂੰਨੀ ਵਿਵਸਥਾਵਾਂ ਕੀਤੀਆਂ ਗਈਆਂ ਹਨ, ਤਾਂ ਜੋ ਉਹ ਸਨਮਾਨ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਰਾਸ਼ਟਰੀ ਵਯੋਸ਼੍ਰੀ ਯੋਜਨਾ (ਆਰ.ਵੀ.ਵਾਈ.) ਤਹਿਤ ਏ.ਐੱਲ.ਆਈ.ਐੱਮ.ਸੀ.ਓ. ਰਾਹੀਂ ਯੋਗ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਉਮਰ ਨਾਲ ਸੰਬੰਧਿਤ ਲੋੜਾਂ ਅਨੁਸਾਰ ਵ੍ਹੀਲਚੇਅਰ, ਸੁਣਨ ਵਾਲੀਆਂ ਮਸ਼ੀਨਾਂ, ਐਨਕਾਂ, ਵਾਕਿੰਗ ਸਟਿਕ ਅਤੇ ਵਾਕਰ ਆਦਿ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ‘ਤੇ ਸੀਨੀਅਰ ਸਿਟੀਜ਼ਨ ਹੈਲਪਲਾਈਨ ਨੰਬਰ 14567 ਦਾ ਲਾਭ ਲੈਣ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸ ਇੰਦਰ ਸਿੰਘ, ਪ੍ਰਿੰ: ਕਿਰਨ ਕੌਰ ਬੱਲ, ਵਰੁਨ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਪ ਵਿਧਾਇਕਾ ਜੀਵਨਜੋਤ ਕੌਰ ਅਤੇ ਸੰਧੂ ਦੇ ਦਫ਼ਤਰ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਰਾਜਾਸਾਂਸੀ ’ਚ ਹਲਕਾ ਇੰਚਾਰਜ ਸੋਨੀਆਂ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।