20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਗੁਜਰਾਤ ਦੀ ਬੰਦਰਗਾਹ ਅਤੇ ਮੁੰਬਈ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਭਾਜਪਾ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਸਵਾਲ ਉਠਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਮਹਾਂਰਾਸ਼ਟਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਵਿਧਾਇਕ ਸ.

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਖੜੇ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ ਤੇ ਹੋਰ ਹਾਜ਼ਰ ਸਨ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 20-10-2026
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਭਾਜਪਾ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਸਵਾਲ ਉਠਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਮਹਾਂਰਾਸ਼ਟਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾ ਰਹੀ ਹੈ। ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਕੋਲ ਐਂਟੀ-ਡਰੋਨ ਪ੍ਰਣਾਲੀ ਅਤੇ ਸਰਹੱਦੀ ਸੁਰੱਖਿਆ ਲਈ ਆਧੁਨਿਕ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਕਈ ਵਾਰ ਉਠਾਈ ਗਈ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਕਿੰਨੀ ਮਦਦ ਦਿੱਤੀ ਹੈ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕੇ ਹਨ ? ਸ. ਧਾਲੀਵਾਲ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੌਰੇ ਦੌਰਾਨ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਾ ਰਹਿਣ, ਸਗੋਂ ਨਸ਼ਿਆਂ ਦੀ ਸਪਲਾਈ ਰੋਕਣ, ਸਰਹੱਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਲੋੜੀਂਦੀ ਤਕਨੀਕੀ ਤੇ ਵਿੱਤੀ ਸਹਾਇਤਾ ਦੇਣ ਬਾਰੇ ਵੀ ਸਪੱਸ਼ਟ ਜਵਾਬ ਦੇਣ। ਇਸ ਮੌਕੇ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਜਥੇਬੰਦੀਆਂ ਅਤੇ ਸਿਆਸਤਦਾਨਾਂ ਵਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਅਗਲੀ ਖ਼ਬਰ ਜਥੇ: ਰਣੀਕੇ ਦੀ ਅਗਵਾਈ ਵਿਚ ਹਲਕਾ ਅਟਾਰੀ ਅੰਦਰ ਸ਼ੁਰੂ ਹੋਣ ਵਾਲੀ ਮਾਂਵਾਂ ਧੀਆਂ ਦੀ ਲਲਕਾਰ ਮੁਹਿੰਮ ਨੂੰ ਮਿਲ ਰਿਹਾ ਭਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।