20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਵਿਚ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਕੀਤੀ ਗਈ। ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ, ਨਿਸ਼ਾਨ ਸਿੰਘ ਮੇਜਰ ਸਿੰਘ ਬੀਰ ਸਿੰਘ ਮਨਦੀਪ ਸਿੰਘ ਧਰਮਿੰਦਰ ਸਿੰਘ ਤੇ ਹਰਦੇਵ ਸਿੰਘ ਆਦਿ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਬਣਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ।

ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਕੀਤੀ ਗਈ। ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ, ਨਿਸ਼ਾਨ ਸਿੰਘ ਮੇਜਰ ਸਿੰਘ ਬੀਰ ਸਿੰਘ ਮਨਦੀਪ ਸਿੰਘ ਧਰਮਿੰਦਰ ਸਿੰਘ ਤੇ ਹਰਦੇਵ ਸਿੰਘ ਆਦਿ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਬਣਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਾਸ਼ ਪੁਰਬ ਦੌਰਾਨ ਵੱਖ ਵੱਖ ਥਾਵਾਂ ’ਤੇ ਸ਼ਰਾਬ ਦੇ ਠੇਕੇ ਸਿਗਰਟ ਬੀੜੀ ਅਤੇ ਮੀਟ ਮੱਛੀ ਆਦਿ ਦੀਆਂ ਦੁਕਾਨਾਂ ਖੁੱਲੀਆਂ ਰਹਿੰਦੀਆਂ ਹਨ ਜਦੋਂ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਕਾਸ਼ ਪੁਰਬ ਅਤੇ ਇਸ ਸੰਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਉਕਤ ਦੁਕਾਨਾਂ ਪੂਰਨ ਤੌਰ ’ਤੇ ਬੰਦ ਰੱਖੀਆਂ ਜਾਣ ਅਤੇ ਕਰਿਆਨੇ ਦੀਆਂ ਦੁਕਾਨਾਂ ਮੈਡੀਕਲ ਸਟੋਰਾਂ ਅਤੇ ਹੋਰ ਥਾਵਾਂ ਤੇ ਵਿਕਦੀਆਂ ਨਸ਼ੀਲੀਆਂ ਵਸਤੂਆਂ ਦੀ ਵਿਕਰੀ ਬੰਦ ਕਰਵਾਈ ਜਾਵੇ।
ਪਿਛਲੀ ਖ਼ਬਰ ਸਰਪੰਚ ਜਤਿੰਦਰ ਸਿੰਘ ਦੇ ਪਰਿਵਾਰ ਦੇ ਹੱਕ ’ਚ ਨਿੱਤਰੇ ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਗਲੀ ਖ਼ਬਰ ਨਸ਼ਿਆਂ ਦੀ ਅੱਗ ’ਚ ਪੂਰਾ ਪੰਜਾਬ ਸੜ ਰਿਹਾ ਤੇ ਮੁੱਖ ਮੰਤਰੀ ਵਿਦੇਸ਼ ਦੇ ਦੌਰੇ ਕਰ ਰਿਹਾ- ਅੰਨਗੜ੍ਹ, ਵਡਾਲੀ, ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।