21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦਸਹਿਰਾ ਮੌਕੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਸਖ਼ਤ : ਤਿੰਨਾ ਜ਼ੋਨਾਂ ’ਚ ਪੁਲਿਸ ਨੇ ਕੱਢੇ ਫਲੈਗ ਮਾਰਚ

ਅੰਮ੍ਰਿਤਸਰ, 20 ਅਕਤੂਬਰ (ਰੇਸ਼ਮ ਸਿੰਘ)- ਦੁਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵੱਖ-ਵੱਖ ਇਲਾਕਿਆਂ ਵਿਖੇ ਫਲੈਗ ਮਾਰਚ ਕੱਢੇ ਗਏ, ਜਿਨ੍ਹਾਂ ਦੀ ਅਗਵਾਈ ਡੀ. ਸੀ.

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਰੇਸ਼ਮ ਸਿੰਘ)- ਦੁਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵੱਖ-ਵੱਖ ਇਲਾਕਿਆਂ ਵਿਖੇ ਫਲੈਗ ਮਾਰਚ ਕੱਢੇ ਗਏ, ਜਿਨ੍ਹਾਂ ਦੀ ਅਗਵਾਈ ਡੀ. ਸੀ.ਪੀਜ ਵਲੋਂ ਕੀਤੀ ਗਈ ਤੇ ਇਸ ਦੌਰਾਨ ਗਜ਼ਟਿਡ ਅਤੇ ਨਾਨ ਗਜਟਿਡ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਿਲ ਹੋਏ। ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਤਿਉਹਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ, ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣਾ ਹੈ। ਪੁਲਿਸ ਅਧਿਕਾਰੀਆਂ ਵਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ, ਬਾਜ਼ਾਰਾਂ ਵਿਚ ਇਨਕਰੋਚਮੈਂਟ ਹਟਾਈ ਗਈ ਅਤੇ ਦੁਸਹਿਰਾ ਸਮਾਗਮਾਂ ਵਾਲੇ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਕਮਿਸ਼ਨਰੇਟ ਪੁਲਿਸ ਵਲੋਂ ਦੁਸਹਿਰੇ ਦੇ ਸਮਾਗਮਾਂ ਦੌਰਾਨ ਭੀੜ ਦੇ ਪ੍ਰਬੰਧਨ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਪੁਲਿਸ ਫੋਰਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਪੂਰੀ ਚੌਕਸੀ ਵਰਤਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਵਲੋਂ ਸਾਰੀਆਂ ਦੁਸਹਿਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਰਾਵਣ ਦਹਨ ਵਾਲੀਆਂ ਥਾਵਾਂ ’ਤੇ ਸੁਰੱਖਿਆ, ਭੀੜ ਪ੍ਰਬੰਧਨ ਅਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਯਕੀਨੀ ਬਣਾਏ ਜਾਣ। ਸਮਾਗਮ ਵਾਲੀਆਂ ਥਾਵਾਂ ‘ਤੇ ਆਉਣ-ਜਾਣ ਦੇ ਰਸਤਿਆਂ ਨੂੰ ਸੁਚਾਰੂ ਰੱਖਿਆ ਜਾਵੇ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨ ਸਿਰਫ਼ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਖੜ੍ਹੇ ਕਰਨ ਅਤੇ ਸੜਕਾਂ ਜਾਂ ਰਸਤਿਆਂ ’ਤੇ ਬੇਤਰਤੀਬੀ ਨਾਲ ਵਾਹਨ ਪਾਰਕ ਨਾ ਕਰਨ, ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਤਿਉਹਾਰ ਦੀ ਆੜ ਵਿਚ ਸ਼ਾਂਤੀ ਭੰਗ ਕਰਨ, ਹੁੱਲੜਬਾਜ਼ੀ ਕਰਨ ਜਾਂ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਊਂਡ ’ਚ ਪੁਤਲਿਆਂ ਦਾ ਕੀਤਾ ਦਹਨ ਅਗਲੀ ਖ਼ਬਰ ਭਾਜਪਾ ਦੇਸ਼ ਵਿਚ ਨਸ਼ੇ ਲਿਆਉਣ ਲਈ ਸਭ ਤੋਂ ਵੱਧ ਜ਼ਿੰਮੇਵਾਰ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।