21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਤਪੁ ਅਸਥਾਨ ਨਿਰਮਣੇ ਤਪੋਬਣ ਸੰਤ ਬਾਬਾ ਭੂਰੀ ਵਾਲੇ ਵਿਖੇ ਹੋਈ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ

ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 26-27 ਅਕਤੂਬਰ ਨੂੰ ਮਨਾਏ ਜਾ ਰਹੇ 492ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਤਪੁ ਅਸਥਾਨ ਨਿਰਮਣੇ ਤਪੋਬਣ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਜਾਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਧਾਰਮਿਕ, ਸਮਾਜ ਸੇਵੀ ਅਤੇ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕੀਤੀਆਂ ਜਾ ਰਹੀਆਂ ਕਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 26-27 ਅਕਤੂਬਰ ਨੂੰ ਮਨਾਏ ਜਾ ਰਹੇ 492ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਤਪੁ ਅਸਥਾਨ ਨਿਰਮਣੇ ਤਪੋਬਣ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਜਾਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਧਾਰਮਿਕ, ਸਮਾਜ ਸੇਵੀ ਅਤੇ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕੀਤੀਆਂ ਜਾ ਰਹੀਆਂ ਕਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ, ਭਾਈ ਗੁਰਵਿੰਦਰ ਸਿੰਘ ਰਿੰਕੂ ਅਤੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਬਾਬਾ ਕਰਨਦੀਪ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਹਰਨਾਮ ਸਿੰਘ ਤੇ ਬਾਬਾ ਅਵਤਾਰ ਸਿੰਘ ਆਦਿ ਵਲੋਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਜਸਬੀਰ ਸਿੰਘ ਬੈਂਕ ਵਾਲੇ, ਮਾਸਟਰ ਪ੍ਰਦੀਪ ਸਿੰਘ, ਨਿਸ਼ਾਨ ਸਿੰਘ ਗੁਰਦੁਆਰਾ ਇੰਸਪੈਕਟਰ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਵੇਰਕਾ,ਸੁਖਰਾਜ ਸਿੰਘ ਸੰਧੂ, ਪ੍ਰਗਟ ਸਿੰਘ ਪ੍ਰੋ: ਸਰਦਾਰਾ ਀ਸਿੰਘ ਹੁੰਦਲ, ਬਾਬਾ ਨਾਜ਼ਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਕੁੰਵਰਪ੍ਰਤਾਪ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਯਾਦਵਿੰਦਰ ਸਿੰਘ, ਸੁਖਬੀਰ ਸਿੰਘ ਅਲਫਾ ਸਮੇਤ ਹੋਰ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ ਅਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 21 ਅਕਤੂਬਰ, ਬੁੱਧਵਾਰ। ਗੁਰਦੁਆਰਾ ਸੰਗਤਸਰ ਅਸਥਾਨ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ, ਘਣੂੰਪੁਰ ਕਾਲੇ। ਸਮਾਂ: ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ’ਚ ਹਵਨ ਯੱਗ ਕੀਤਾ ਅਗਲੀ ਖ਼ਬਰ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਰਾਣਾ ਸੋਢੀ, ਇਕਬਾਲ ਸਿੰਘ ਲਾਲਪੁਰਾ ਅਤੇ ਸ਼ਵੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।