ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੀ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆ, ਅਤੇ ਖਜਾਨਚੀ ਜਸਪਾਲ ਕੌਰ ਦੀ ਅਗਵਾਈ ਹੇਠ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਯੂਨੀਅਨ ਨੇ ਪੋਸ਼ਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਲਈ ਗਰਮ ਪੱਕੇ ਭੋਜਨ ਦੀ ਸਹੂਲਤ ਪ੍ਰਭਾਵਿਤ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੀ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆ, ਅਤੇ ਖਜਾਨਚੀ ਜਸਪਾਲ ਕੌਰ ਦੀ ਅਗਵਾਈ ਹੇਠ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਯੂਨੀਅਨ ਨੇ ਪੋਸ਼ਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਦੀ ਸ਼ਰਤ ਕਾਰਨ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਲਈ ਗਰਮ ਪੱਕੇ ਭੋਜਨ ਦੀ ਸਹੂਲਤ ਪ੍ਰਭਾਵਿਤ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਯੂਨੀਅਨ ਆਗੂਆ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਆਈਸੀਡੀਐੱਸ ਸਕੀਮ ਦਾ ਇੱਕ ਅਹਿਮ ਹਿੱਸਾ ਹੈ, ਪਰ ਪੋਸ਼ਣ ਟ੍ਰੈਕ ’ਤੇ 25 ਦਿਨਾਂ ਦੀ ਹਾਜ਼ਰੀ ਪੂਰੀ ਕਰਨ ਦੀ ਸ਼ਰਤ ਕਾਰਨ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦੇ ਪੌਸ਼ਟਿਕ ਭੋਜਨ ਤੋਂ ਵਾਂਝੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਰਤ ਕਾਰਨ ਪੰਜਾਬ ਵਿਚ ਲਗਭਗ 80 ਫ਼ੀਸਦੀ ਬੱਚੇ ਗਰਮ ਪੱਕੇ ਭੋਜਨ ਦੇ ਲਾਭ ਤੋਂ ਪ੍ਰਭਾਵਿਤ ਹੋ ਰਹੇ ਹਨ, ਜੋ ਕਿ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸੰਬੰਧਿਤ ਵਿਭਾਗ ਨੇ ਇਸ ਮਾਮਲੇ ਵਿਚ ਤੁਰੰਤ ਸੁਧਾਰ ਕਰਕੇ ਠੋਸ ਕਦਮ ਨਾ ਚੁੱਕੇ, ਤਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਿਲ਼੍ਹਾ ਸੈਕਟਰੀ ਗੁਰਿੰਦਰ ਕੌਰ, ਚਰਨਜੀਤ ਕੌਰ, ਰਮਨਦੀਪ ਕੌਰ, ਮੋਹਿਨੀ, ਨਿਰਮਲ ਕੌਰ, ਸੰਦੀਪ ਕੌਰ, ਹਰਭਿੰਦਰਜੀਤ ਕੌਰ ਕੁਲਜੀਤ ਕੌਰ, ਜਸਪਾਲ ਕੌਰ, ਗੁਰਿੰਦਰ ਕੌਰ, ਵਰਿੰਦਰਪਾਲ ਕੌਰ ਆਦਿ ਹਾਜ਼ਰ ਸਨ।