24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅੱਜ ਲਗਣਗੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ. ਐਲ. ਓਜ਼. ਦੇ ਵਿਸ਼ੇਸ਼ ਕੈਂਪ

ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਵਿਚ ਵਿਸ਼ੇਸ਼ ਸਰਗਰਮ ਸੁਧਾਰ ਤਹਿਤ 24 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਵਿਚ ਵਿਸ਼ੇਸ਼ ਸਰਗਰਮ ਸੁਧਾਰ ਤਹਿਤ 24 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਵੋਟਰਾਂ ਅਤੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿਚ ਆਪਣੇ ਨਾਮ ਦੀ ਜਾਂਚ ਅਤੇ ਤਸਦੀਕ ਕਰਨ। ਇਸ ਤੋਂ ਇਲਾਵਾ, ਜਿਹੜੇ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿਚ ਦਰਜ ਨਹੀਂ ਹਨ ਉਹ ਵੀ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਪਹਿਲੀ ਵਾਰ ਵੋਟਰ ਬਣਨ ਦੇ ਯੋਗ ਨੌਜਵਾਨ ਜਿਨ੍ਹਾਂ ਦੀ ਯੋਗਤਾ ਮਿਤੀ 2 ਜਨਵਰੀ 2027 ਹੈ, ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6 ਭਰ ਕੇ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ। ਇਸੇ ਤਰ੍ਹਾਂ ਲਾਗੂ ਨਿਯਮਾਂ ਅਨੁਸਾਰ ਫਾਰਮ ਨੰਬਰ 6 ਏ ਅਤੇ 8 ਰਾਹੀਂ ਸਬੰਧਤ ਸੇਵਾਵਾਂ ਲਈ ਵੀ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ ਵਲੋਂ ਨਾਗਰਿਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰੀ ਪ੍ਰਕਿਰਿਆ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੋਟਰ ਸੂਚੀ ਵਿਚ ਆਪਣੇ ਨਾਮ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਰਜਿਸਟ੍ਰੇਸ਼ਨ ਜਾਂ ਹੋਰ ਸੋਧਾਂ ਲਈ ਸਬੰਧਤ ਪੋਲਿੰਗ ਬੂਥ ’ਤੇ ਪਹੁੰਚਣ।
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਨਵੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।