25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਏ-ਜ਼ੋਨ ਯੂਥ ਫੈਸਟੀਵਲ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਏ-ਜ਼ੋਨ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੀ-ਡਵੀਜ਼ਨ ਦੇ ਕਾਲਜਾਂ ਵਿਚ ਪਹਿਲਾ ਰਨਰਜ਼-ਅੱਪ ਸਥਾਨ ਹਾਸਲ ਕੀਤਾ ਹੈ। ਇਸ ਯੂਥ ਫੈਸਟੀਵਲ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸਾਹਿਤਕ ਪ੍ਰਤਿਭਾ ਅਤੇ ਸੱਭਿਆਚਾਰਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਇਹ ਉਪਲਬਧੀ ਆਪਣੇ ਨਾਂਅ ਕੀਤੀ।

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਏ-ਜ਼ੋਨ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੀ-ਡਵੀਜ਼ਨ ਦੇ ਕਾਲਜਾਂ ਵਿਚ ਪਹਿਲਾ ਰਨਰਜ਼-ਅੱਪ ਸਥਾਨ ਹਾਸਲ ਕੀਤਾ ਹੈ। ਇਸ ਯੂਥ ਫੈਸਟੀਵਲ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸਾਹਿਤਕ ਪ੍ਰਤਿਭਾ ਅਤੇ ਸੱਭਿਆਚਾਰਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਇਹ ਉਪਲਬਧੀ ਆਪਣੇ ਨਾਂਅ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਯੂਥ ਵੈਲਫੇਅਰ ਇੰਚਾਰਜ ਡਾ. ਗੁਰਜੰਟ ਸਿੰਘ ਦੀ ਅਗਵਾਈ ਹੇਠ ਲਗਭਗ 100 ਵਿਦਿਆਰਥੀਆਂ ਨੇ 28 ਵੱਖ-ਵੱਖ ਆਈਟਮਾਂ ਵਿਚ ਭਾਗ ਲਿਆ।ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਦੌਰਾਨ ਐਲੋਕਿਊਸ਼ਨ, ਡੀਬੇਟ, ਕਵੀਸ਼ਰੀ ਅਤੇ ਨਾਨ-ਪਰਕਸ਼ਨ ਵਿਚ ਪਹਿਲਾ ਸਥਾਨ, ਗਰੁੱਪ ਸ਼ਬਦ, ਕੋਲਾਜ, ਕਾਰ ਟੂਨਿੰਗ, ਗ਼ਜ਼ਲ, ਫੈਂਸੀ ਡਰੈੱਸ, ਸਕਿੱਟ ਅਤੇ ਰੰਗੋਲੀ ਵਿਚ ਦੂਜਾ, ਕਲਾਸੀਕਲ ਪਰਕਸ਼ਨ, ਕਲਾਸੀਕਲ ਵੋਕਲ ਸੋਲੋ, ਗਿੱਧਾ, ਪੋਟਿੰਗ, ਫੋਟੋਗ੍ਰਾਫੀ ਅਤੇ ਕਲੇ ਮਾਡਲਿੰਗ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਸਬੂਤ ਦਿੱਤਾ।ਇਸ ਪ੍ਰਾਪਤੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਕਾਦਮਿਕ ਅਤੇ ਸੱਭਿਆਚਾਰਕ ਖੇਤਰਾਂ ’ਚ ਹੋਰ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲ ਜ ਪ੍ਰਿੰਸੀਪਲ ਨੇ ਇਸ ਜਿੱਤ ਦਾ ਸਿਹਰਾ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ । ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ‘ਆਪ’ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਮੁਲਾਕਾਤ ਹਲਕਾ ਕੇਂਦਰੀ ਦੇ ਸੰਗਠਨ ਨੂੰ... ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੇਵੇ ਵਿਸ਼ੇਸ਼ ਰਾਹਤਾਂ ਤੇ ਸਹੂਲਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।