ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ‘ਆਪ’ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਮੁਲਾਕਾਤ ਹਲਕਾ ਕੇਂਦਰੀ ਦੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੋਈ ਚਰਚਾ
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪਾਰਟੀ ਦੇ ਰਾਜਸੀ ਢਾਂਚੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।
ਅਜੀਤ ਡੈਸਕ
25-10-2026