26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੀ. ਐਨ. ਡੀ. ਯੂ. ਦੇ ਯੁਵਕ ਮੇਲੇ ’ਚ ਸ਼ਹਿਜ਼ਾਦਾ ਨੰਦ ਕਾਲਜ ਨੇ ‘ਬੀ’ ਡਵੀਜ਼ਨ ’ਚ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ

ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ 21 ਤੋਂ 23 ਅਕਤੂਬਰ ਤੱਕ ਕਰਵਾਏ ਗਏ ਜ਼ੋਨ ‘ਏ’ ਖੇਤਰੀ ਯੁਵਕ ਮੇਲੇ ‘ਚ ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਬੀ’ ਡਵੀਜ਼ਨ ‘ਚ ਚੈਂਪੀਅਨਸ਼ਿਪ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ, ਸਾਹਿਤਕ, ਸੰਗੀਤਕ, ਸੱਭਿਆਚਾਰਕ ਵਿਰਾਸਤ ਅਤੇ ਕਲਾਤਮਕ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ 21 ਤੋਂ 23 ਅਕਤੂਬਰ ਤੱਕ ਕਰਵਾਏ ਗਏ ਜ਼ੋਨ ‘ਏ’ ਖੇਤਰੀ ਯੁਵਕ ਮੇਲੇ ‘ਚ ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਬੀ’ ਡਵੀਜ਼ਨ ‘ਚ ਚੈਂਪੀਅਨਸ਼ਿਪ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ, ਸਾਹਿਤਕ, ਸੰਗੀਤਕ, ਸੱਭਿਆਚਾਰਕ ਵਿਰਾਸਤ ਅਤੇ ਕਲਾਤਮਕ ਮੁਕਾਬਲਿਆਂ ‘ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਯੁਵਕ ਮੇਲੇ ‘ਚ 30 ਆਈਟਮਾਂ ‘ਚ ਇਨਾਮ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਪ੍ਰਾਪਤ ਕੀਤੀ ਇਸ ਕਾਮਯਾਬੀ ਨੇ ਕਾਲਜ ਦੇ ਮਾਣ ‘ਚ ਹੋਰ ਵਾਧਾ ਕੀਤਾ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ‘ਚ ਕਾਲਜ ਦੇ ਵਿਦਿਆਰਥੀਆਂ ਨੇ ਗਰੁੱਪ ਭਜਨ, ਲੋਕ ਗੀਤ, ਪੇਂਟਿੰਗ ਆਨ ਦ ਸਪਾਟ, ਕਾਰਟੂਨਿੰਗ, ਮਿਮਿਕਰੀ, ਕਲਾਸੀਕਲ ਵੋਕਲ ਸੋਲੋ, ਰੰਗੋਲੀ, ਕਲੇ ਮਾਡਲਿੰਗ ਅਤੇ ਮਹਿੰਦੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਗ਼ਜ਼ਲ, ਐਲੋਕਿਊਸ਼ਨ (ਪੰਜਾਬੀ), ਵਨ ਐਕਟ ਪਲੇ, ਫੋਕ ਆਰਕੈਸਟਰਾ, ਪੋਸਟਰ ਮੇਕਿੰਗ, ਕਵੀਸ਼ਰੀ, ਵੈਸਟਰਨ ਇੰਸਟਰੂਮੈਂਟਲ ਸੋਲੋ, ਫੁਲਕਾਰੀ, ਛਿੱਕੂ ਬਣਾਉਣਾ ਅਤੇ ਟੋਕਰੀ ਬਣਾਉਣਾ ਵਰਗੀਆਂ ਆਈਟਮਾਂ ‘ਚ ਦੂਜਾ ਸਥਾਨ ਹਾਸਲ ਕੀਤਾ।ਭੰਗੜਾ, ਕਾਸਟਿਊਮ ਪਰੇਡ, ਮਾਈਮ, ਕਲਾਸੀਕਲ ਇੰਸਟਰੂਮੈਂਟਲ (ਨਾਨ-ਪਰਕਸ਼ਨ), ਵਾਰ ਗਾਇਨ, ਕੋਰੀਓਗ੍ਰਾਫੀ, ਵੈਸਟਰਨ ਗਰੁੱਪ ਸੌਂਗ, ਪੱਖੀ ਬੁਣਨਾ, ਪੀੜ੍ਹੀ ਬੁਣਨਾ, ਅੰਗਰੇਜ਼ੀ ਐਲੋਕਿਊਸ਼ਨ ਅਤੇ ਅੰਗਰੇਜ਼ੀ ਡਿਬੇਟ ‘ਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਵਿਦਿਆਰਥੀਆਂ ਨੇ ਵੱਖ-ਵੱਖ ਕਲਾਵਾਂ ‘ਚ ਆਪਣੀ ਯੋਗਤਾ ਸਾਬਤ ਕਰਦਿਆਂ ਪਹਿਲੇ, ਦੂਜੇ ਅਤੇ ਤੀਜੇ ਸਥਾਨਾਂ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ। ਇਸ ਸ਼ਾਨਦਾਰ ਜਿੱਤ ਦੀ ਖ਼ੁਸ਼ੀ ‘ਚ ਕਾਲਜ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਢੋਲ ਦੀ ਤਾਲ ‘ਤੇ ਵਿਦਿਆਰਥੀਆਂ ਨੇ ਖ਼ੂਬ ਜਸ਼ਨ ਮਨਾਇਆ ਅਤੇ ਯੁਵਕ ਮੇਲੇ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ‘ਚ ਹੋਰ ਸਫ਼ਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਯੂਥ ਕੋਆਰਡੀਨੇਟਰ ਪ੍ਰੋ. ਰਮਨਦੀਪ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੰਦਿਆਂ ਸਾਰਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। 25 ਏਐਸਆਰ50
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਡਰੱਗ ਕੰਟਰੋਲਰ ਦੀ ਸਖ਼ਤੀ 4 ਮੈਡੀਕਲ ਸਟੋਰਾਂ ਦੀ ਚੈਕਿੰਗ ’ਚ ਮਿਲੀਆ ਊਣਤਾਈਆਂ ਅਗਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਵਲੋਂ ਝਬਾਲ ਰੋਡ ਵਿਖੇ ਐੱਮ. ਵੀ. ਐੱਨ. ਸ਼ਿਸ਼ੂ ਵਾਟਿਕਾ ਦੇ ਨਵੇਂ ਕੈਂਪਸ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।