26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੇਰਕਾ ਬੱਸ ਸਟੈਂਡ ’ਤੇ ‘ਝਾੜੂ ਫੂਕ’ ਕੇ ਰੋਸ ਪ੍ਰਦਰਸ਼ਨ

ਵੇਰਕਾ, 25 ਅਕਤੂਬਰ (ਲਖਵਿੰਦਰ ਸਿੰਘ)-‘ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ’ ਦੇ ਸੱਦੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੇਰਕਾ ਬੱਸ ਸਟੈਂਡ ਦੇ ਸਾਹਮਣੇ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਵਿਚ ਸਰਕਾਰ ਵਿਰੁੱਧ ‘ਝਾੜੂ ਫੂਕ’ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਡਾ.

ਅਜੀਤ ਡੈਸਕ 26-10-2026
ਵੇਰਕਾ, 25 ਅਕਤੂਬਰ (ਲਖਵਿੰਦਰ ਸਿੰਘ)-‘ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ’ ਦੇ ਸੱਦੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੇਰਕਾ ਬੱਸ ਸਟੈਂਡ ਦੇ ਸਾਹਮਣੇ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਵਿਚ ਸਰਕਾਰ ਵਿਰੁੱਧ ‘ਝਾੜੂ ਫੂਕ’ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਡਾ. ਬਰਿੰਦਰ ਸਿੰਘ, ਭਾਈ ਪੰਜਾਬ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਮੌਜੂਦ ਸਨ । ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਇਨਸਾਫ਼ ਕਮੇਟੀ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਆਵਾਜ਼ ਸਿਰਫ਼ ਇਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਨਸ਼ਾ ਮੁਕਤ ਸਮਾਜ ਦੀ ਮੰਗ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਰਾਜਨੀਤਿਕ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਦੀ ਜਵਾਨੀ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਇਨਸਾਫ਼ ਮਿਲਣ ਤੱਕ ਆਵਾਜ਼ ਬੁਲੰਦ ਕਰਦਾ ਰਹੇਗਾ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਮੁਜ਼ਾਹਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਵੇ ਪੰਜਾਬ ਸਰਕਾਰ– ਭਾਈ ਦਿਲਬਾਗ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।