27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਇਮਰਾਨ ਖ਼ਾਨ ਦੀਆਂ ਭੈਣਾਂ ਦੀ ਹਿਰਾਸਤ ’ਚ 30 ਦਿਨਾਂ ਦਾ ਵਾਧਾ

ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਅਲੀਮਾ ਖ਼ਾਨ, ਉਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ ਦੀ ਹਿਰਾਸਤ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਹੋਰ 30 ਦਿਨਾਂ ਲਈ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ ਲਹਿੰਦੇ ਪੰਜਾਬ ਦੇ ਗ੍ਰਹਿ ਸਕੱਤਰ ਵਲੋਂ ਤਿਆਰ ਕੀਤੀ ਗਈ ਰਿਪੋਰਟ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤੀ ਗਈ, ਜੋ ਕਿ ਇਮਰਾਨ ਖ਼ਾਨ ਦੀਆਂ ਭੈਣਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦੇ ਸੰਬੰਧ ’ਚ ਦਾਇਰ ਕੀਤੀ ਗਈ ਸੀ। ਅੱਜ ਲਾਹੌਰ ਹਾਈ ਕੋਰਟ ’ਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਅਲੀਮਾ ਖ਼ਾਨ ਨੂੰ 20 ਸਤੰਬਰ ਨੂੰ ਲਾਹੌਰ ’ਚ ‘ਮੇਨਟੇਨੈਂਸ ਆਫ਼ ਪਬਲਿਕ ਆਰਡਰ’ ਦੀ ਧਾਰਾ 3 ਤਹਿਤ ਹਿਰਾਸਤ ’ਚ ਲੈ ਕੇ ਕੋਟ ਲਖਪਤ ਜੇਲ੍ਹ ਭੇਜਿਆ ਗਿਆ ਸੀ। ਇਸ ਤੋਂ ਅਗਲੇ ਦਿਨ ਪੁਲਿਸ ਦੀ ਸਿਫ਼ਾਰਸ਼ ’ਤੇ ਉਨ੍ਹਾਂ ਦੀਆਂ ਹੋਰ ਦੋ ਭੈਣਾਂ ਉਜ਼ਮਾ ਅਤੇ ਨੂਰੀਨ ਨੂੰ ਵੀ ਇਸੇ ਕਾਨੂੰਨ ਅਧੀਨ ਹਿਰਾਸਤ ’ਚ ਲਿਆ ਗਿਆ।
ਪਿਛਲੀ ਖ਼ਬਰ ਅਫ਼ਗਾਨਿਸਤਾਨ ਨਾਲ ਸਰਹੱਦ ਬੰਦ ਕਰਨਾ ਪਾਕਿ ਨੂੰ ਪਿਆ ਭਾਰੀ, ਵਪਾਰ ’ਚ 90 ਫ਼ੀਸਦੀ ਦਾ ਨੁਕਸਾਨ ਅਗਲੀ ਖ਼ਬਰ ਪਾਕਿ ਦੇ ਖ਼ੈਬਰ ਪਖਤੂਨਖਵਾ ’ਚ ਮੁਕਾਬਲੇ ਦੌਰਾਨ 6 ਅੱਤਵਾਦੀ ਅਤੇ 2 ਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।