28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਵਿਦਿਆ ਭਵਨ ਐੱਸ. ਐੱਲ.

ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਵਿਦਿਆ ਭਵਨ ਐੱਸ.ਐੱਲ. ਪਬਲਿਕ ਸਕੂਲ-2, ਇਸਲਾਮਾਬਾਦ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ’ਤੇ ਕੌਂਸਲਰ ਵਿਰਾਟ ਦੇਵਗਨ ਅਤੇ ਡਿਪਟੀ ਮੇਅਰ ਦੇ ਪੁੱਤਰ ਤਰੁਣਬੀਰ ਕੈਂਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਸੰਬੋਧਨ ’ਚ ਵਿਰਾਟ ਦੇਵਗਨ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਦਰਸਾਏ ਗਏ ਨਿਮਰਤਾ, ਸੇਵਾ ਅਤੇ ਸਮਰਪਣ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰੂ ਦਾ ਲੰਗਰ ਵੀ ਵਰਤਾਇਆ ਗਿਆ।
ਪਿਛਲੀ ਖ਼ਬਰ ਸਿੱਖ ਚਿੰਤਕ ਮੰਚ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਮੰਗ ਅਗਲੀ ਖ਼ਬਰ ਹਵਾਈ ਅੱਡੇ ’ਤੇ ਸ਼ਰਧਾ ਨਾਲ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।