28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖ ਚਿੰਤਕ ਮੰਚ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਚਿੰਤਕ ਮੰਚ ਨੇ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿੱਖ ਵਿਦਵਾਨ ਡਾ: ਪਾਲ ਸਿੰਘ ਪੁਰੇਵਾਲ ਵਲੋਂ ਤਿਆਰ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿਚ ਮੰਚ ਦੇ ਪ੍ਰਧਾਨ ਐਡਵੋਕੇਟ ਆਰ.

ਚਿੰਤਕ ਮੰਚ ਦੇ ਪ੍ਰਧਾਨ ਐਡਵੋਕੇਟ ਆਰ. ਐੱਸ. ਬਿੰਦਰਾ ਦੀ ਤਸਵੀਰ 28-10-2026
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਚਿੰਤਕ ਮੰਚ ਨੇ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿੱਖ ਵਿਦਵਾਨ ਡਾ: ਪਾਲ ਸਿੰਘ ਪੁਰੇਵਾਲ ਵਲੋਂ ਤਿਆਰ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਜਾਰੀ ਬਿਆਨ ਵਿਚ ਮੰਚ ਦੇ ਪ੍ਰਧਾਨ ਐਡਵੋਕੇਟ ਆਰ.ਐਸ. ਬਿੰਦਰਾ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਦੁਬਿਧਾ ਬਣੀ ਰਹਿੰਦੀ ਹੈ ਅਤੇ ਇਸ ਕਾਰਨ ਕੌਮ ਦੋ ਹਿੱਸਿਆਂ ਵਿਚ ਵੰਡੀ ਹੋਈ ਹੈ। ਉਨ੍ਹਾਂ ਕਿਹਾ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬਾਨ ਦੇ ਅਵਤਾਰ ਪੁਰਬ ਕਿਸੇ ਸਾਲ ਆਉਂਦੇ ਹੀ ਨਹੀਂ ਤੇ ਕਿਸੇ ਸਾਲ ਦੋ ਦੋ ਵਾਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਡਾ: ਪੁਰੇਵਾਲ ਵਲੋਂ ਤਿਆਰ ਕੀਤੇ ਨਾਨਕਸ਼ਾਹੀ ਕੈਲੰਡਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਪ੍ਰਵਾਨਗੀ ਮਿਲ ਗਈ ਸੀ ਪਰ ਕਿਸੇ ਸਿਆਸੀ ਦਬਾਅ ਕਾਰਨ ਸ਼੍ਰ੍ਰੋਮਣੀ ਕਮੇਟੀ ਨੇ ਬਾਅਦ ਵਿਚ ਇਸ ਕੈਲੰਡਰ ਨੂੰ ਰੱਦ ਕਰਕੇ ਮੁੜ ਪੁਰਾਣਾ ਕੈਲੰਡਰ ਲਾਗੂ ਕਰ ਦਿੱਤਾ ਹੈ, ਜਿਸ ਕਾਰਨ ਸੰਗਤਾਂ ਨੂੰ ਪ੍ਰਕਾਸ਼ ਪੁਰਬਾਂ ਦੀਆਂ ਤਾਰੀਖਾਂ ਨੂੰ ਲੈ ਕੇ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਮੰਗ ਕੀਤੀ ਕਿ ਸ. ਪੁਰੇਵਾਲ ਵਲੋਂ ਤਿਆਰ ਕੀਤਾ ਗਿਆ ਸਰਬ ਪ੍ਰਵਾਨਤ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕੀਤਾ ਜਾਵੇ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਨਿਵਾਸ ਲਾਰੈਂਸ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।