28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਸਦ ਮੈਂਬਰ ਔਜਲਾ ਨੇ ਰੇਲ ਮੰਤਰੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਤੋਂ ਮਹਾਂਰਾਸ਼ਟਰ ਦੇ ਧੁਲੇ ਲਈ ਸਿੱਧੀ ਰੇਲ ਗੱਡੀ ਚਲਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਤੋਂ ਮਹਾਂਰਾਸ਼ਟਰ ਦੇ ਧੂਲੇ ਵਿਚਕਾਰ ਸਿੱਧੀ ਲੰਬੀ ਦੂਰੀ ਦੀ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੁਕਦੇ ਹੋਏ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਅਤੇ ਧੂਲੇ ਵਿਚਕਾਰ ਸਿੱਧੀ ਰੇਲ ਗੱਡੀ ਚਲਾਉਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਧੂਲੇ ਨੂੰ ਓਰੀਜਿਨੇਟਿੰਗ-ਟਰਮੀਨੇਟਿੰਗ ਜੰਕਸ਼ਨ ਵਜੋਂ ਵਿਕਸਤ ਕਰਨ ਦੀ ਮੰਗ ਕਰਦਿਆਂ ਇਸ ਪ੍ਰੋਜੈਕਟ ਲਈ ਜਲਦੀ ਤਕਨੀਕੀ ਅਤੇ ਆਰਥਿਕ ਵਿਵਹਾਰਕਤਾ ਸਰਵੇਖਣ ਕਰਵਾਉਣ ਦੀ ਅਪੀਲ ਕੀਤੀ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਤਸਵੀਰ। 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਤੋਂ ਮਹਾਂਰਾਸ਼ਟਰ ਦੇ ਧੂਲੇ ਵਿਚਕਾਰ ਸਿੱਧੀ ਲੰਬੀ ਦੂਰੀ ਦੀ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੁਕਦੇ ਹੋਏ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਅਤੇ ਧੂਲੇ ਵਿਚਕਾਰ ਸਿੱਧੀ ਰੇਲ ਗੱਡੀ ਚਲਾਉਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਧੂਲੇ ਨੂੰ ਓਰੀਜਿਨੇਟਿੰਗ-ਟਰਮੀਨੇਟਿੰਗ ਜੰਕਸ਼ਨ ਵਜੋਂ ਵਿਕਸਤ ਕਰਨ ਦੀ ਮੰਗ ਕਰਦਿਆਂ ਇਸ ਪ੍ਰੋਜੈਕਟ ਲਈ ਜਲਦੀ ਤਕਨੀਕੀ ਅਤੇ ਆਰਥਿਕ ਵਿਵਹਾਰਕਤਾ ਸਰਵੇਖਣ ਕਰਵਾਉਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਔਜਲਾ ਨੇ ਲਿਖੇ ਪੱਤਰ ਵਿਚ ਕਿਹਾ ਕਿ ਅੰਮ੍ਰਿਤਸਰ ਧਾਰਮਿਕ, ਇਤਿਹਾਸਕ ਅਤੇ ਵਪਾਰਕ ਪੱਖੋਂ ਮਹੱਤਵਪੂਰਨ ਸ਼ਹਿਰ ਹੈ। ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਉੱਧਰ, ਮਹਾਂਰਾਸ਼ਟਰ ਦਾ ਧੂਲੇ ਸ਼ਹਿਰ ਵੀ ਭੂਗੋਲਿਕ ਪੱਖੋਂ ਮਹੱਤਵਪੂਰਨ ਸਥਾਨ ’ਤੇ ਸਥਿਤ ਹੈ। ਇਸ ਦੇ ਬਾਵਜੂਦ ਧੂਲੇ ਲੰਬੇ ਸਮੇਂ ਤੋਂ ਸਿੱਧੀ ਲੰਬੀ ਦੂਰੀ ਦੀ ਅੰਤਰਰਾਜੀ ਰੇਲ ਸੰਪਰਕ ਸਹੂਲਤ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਸੜਕ ਰਾਹੀਂ ਸਫ਼ਰ ਕਰਨਾ ਮਹਿੰਗਾ ਅਤੇ ਮੁਸ਼ਕਿਲ ਹੈ। ਔਜਲਾ ਨੇ ਪੱਤਰ ਵਿਚ ਕਿਹਾ ਕਿ ਅੰਮ੍ਰਿਤਸਰ ਅਤੇ ਧੂਲੇ ਵਿਚਕਾਰ ਸਿੱਧੀ ਰੇਲ ਸੇਵਾ ਨਾ ਹੋਣ ਕਾਰਨ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ, ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਬਜ਼ੁਰਗਾਂ ਅਤੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਧੂਲੇ ਵਿਚਕਾਰ ਸਿੱਧੀ ਰੇਲ ਗੱਡੀ ਸ਼ੁਰੂ ਹੋਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਨਾਲ-ਨਾਲ ਮਹਾਂਰਾਸ਼ਟਰ ਦੇ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਲਈ ਵਿੱਦਿਅਕ ਅਤੇ ਉਦਯੋਗਿਕ ਖੇਤਰਾਂ ਤੱਕ ਪਹੁੰਚਣਾ ਆਸਾਨ ਹੋਵੇਗਾ। ਕਿਸਾਨਾਂ, ਵਪਾਰੀਆਂ ਅਤੇ ਪੇਂਡੂ ਖੇਤਰਾਂ ਦੇ ਯਾਤਰੀਆਂ ਨੂੰ ਵੀ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ਵਿਚਕਾਰ ਆਵਾਜਾਈ ਅਤੇ ਵਪਾਰ ਵਿਚ ਲਾਭ ਮਿਲ ਸਕਦਾ ਹੈ। ਗੁਰਜੀਤ ਸਿੰਘ ਔਜਲਾ ਨੇ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਰੇਲਵੇ ਬੋਰਡ ਇਸ ਪ੍ਰਸਤਾਵ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰੇ। ਇਸ ਤਹਿਤ ਤਕਨੀਕੀ ਅਤੇ ਆਰਥਿਕ ਵਿਵਹਾਰਕਤਾ ਸਰਵੇਖਣ, ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਅਤੇ ਯਾਤਰੀ ਆਵਾਜਾਈ ਦਾ ਮੁਲਾਂਕਣ ਕਰਵਾਇਆ ਜਾਵੇ।
ਪਿਛਲੀ ਖ਼ਬਰ ਕੇਂਦਰ ਕਿਸਾਨਾਂ ਵਾਂਗ ਹੀ ਵਪਾਰੀਆਂ ਨੂੰ ਵੀ ਦੇਵੇ ਵਿਸ਼ੇਸ਼ ਪੈਕੇਜ ਅਗਲੀ ਖ਼ਬਰ ਗੋਲੀਆਂ ਚਲਾ ਕੇ ਨੌਜਵਾਨ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ : ਐੱਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।