30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਦਸਤਾਰਾਂ ਦਾ ਲੰਗਰ ਲਗਾਇਆ

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਬਾਹਰ ਨੌਜਵਾਨਾਂ ਲਈ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਭਾਈ ਸਾਹਿਬ ਨੇ ਕਿਹਾ ਦਸਤਾਰ ਕਲਗੀਧਰ ਪਾਤਸ਼ਾਹ ਜੀ ਦਾ ਬਖਸ਼ਿਆ ਤਾਜ ਹੈ ਤੇ ਹਰ ਸਿੱਖ ਲਈ ਦਸਤਾਰ ਸਜਾਉਣੀ ਜ਼ਰੂਰੀ ਹੈ।

ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਬਾਹਰ ਨੌਜਵਾਨਾਂ ਲਈ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਭਾਈ ਸਾਹਿਬ ਨੇ ਕਿਹਾ ਦਸਤਾਰ ਕਲਗੀਧਰ ਪਾਤਸ਼ਾਹ ਜੀ ਦਾ ਬਖਸ਼ਿਆ ਤਾਜ ਹੈ ਤੇ ਹਰ ਸਿੱਖ ਲਈ ਦਸਤਾਰ ਸਜਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਲਾਈ ਕੇਂਦਰ ਵਲੋਂ ਤਕਰੀਬਨ 2200 ਦੇ ਕਰੀਬ ਮੁਫ਼ਤ ਦਸਤਾਰਾਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਚੁਪਿਹਰਾ ਸਾਹਿਬ ਵਿਖੇ ਹਾਜ਼ਰੀਆਂ ਭਰਨ ਪੁੱਜਣ ਵਾਲੀਆਂ ਸੰਗਤਾਂ ਲਈ ਹਰ ਐਤਵਾਰ ਭਲਾਈ ਕੇਂਦਰ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ, ਸੰਗਤਾਂ ਲਈ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਲਗਾਏ ਜਾਂਦੇ ਹਨ। ਇਸ ਮੌਕੇ ਟਰੱਸਟ ਵਲੋਂ ਦਸਤਾਰਾਂ ਵੰਡਣ ਦੀ ਸੇਵਾ ਭਾਈ ਰਣਜੀਤ ਸਿੰਘ ਗੋਲਡੀ, ਅਜੀਤਪਾਲ ਸਿੰਘ ਅਤੇ ਹੋਰ ਮੈਂਬਰਾਂ ਨੇ ਨਿਭਾਈ।
ਪਿਛਲੀ ਖ਼ਬਰ ਪੰਜਾਬ ਪੁਲਿਸ ਬਹਾਦਰ ਅਤੇ ਸਮਰੱਥ ਫੋਰਸ ਹੈ– ਤਰੁਣ ਚੁੱਘ ਅਗਲੀ ਖ਼ਬਰ ਫਲਾਈਓਵਰ ਦਾ ਨਿਰਮਾਣ ਕਾਰਜ ਅਧੂਰਾ ਹੋਣ ਕਾਰਨ ਟ੍ਰੈਫਿਕ ਦੀ ਸਮੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।