02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ- ਸਲਿਲ ਕਪੂਰ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ’ਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਚੈਪਟਰਾਂ ਵਿਚੋਂ ਇਕ ਹੈ। ਇਸ ਦਿਨ ਦਿੱਲੀ ਵਿਚ ਸਿਆਸੀ ਰੈਲੀ ਕਰਨਾ ਪੀੜਤਾਂ ਦੇ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ।

ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ’ਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਚੈਪਟਰਾਂ ਵਿਚੋਂ ਇਕ ਹੈ। ਇਸ ਦਿਨ ਦਿੱਲੀ ਵਿਚ ਸਿਆਸੀ ਰੈਲੀ ਕਰਨਾ ਪੀੜਤਾਂ ਦੇ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ।ਸਲਿਲ ਕਪੂਰ ਨੇ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਪਾਰਟੀ ਦੀ ਉਸ ਮਾਨਸਿਕਤਾ ਦਾ ਹੀ ਪ੍ਰਗਟਾਵਾ ਹੈ, ਜਿਸ ਤਹਿਤ ਸੋਝੀ ਸਮਝੀ ਸਾਜਿਸ਼ ਨਾਲ ਕਤਲੇਆਮ ਕਰਵਾਇਆ ਗਿਆ। ਉਸ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ, ਕੇਂਦਰੀ ਵਜ਼ੀਰ ਅਤੇ ਮੁੱਖ ਮੰਤਰੀ ਵਰਗੇ ਉੱਚੇ ਅਹੁਦੇ ਦੇ ਕੇ ਨਵਾਜ਼ਿਆ ਗਿਆ। ਸਲਿਲ ਕਪੂਰ ਨੇ ਕਿਹਾ ਕਿ 1984 ਵਿਚ ਦਿਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਹਜ਼ਾਰਾਂ ਲੋਕਾਂ ਨੂੰ ਗਲਾਂ ਵਿਚ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ। ਧੀਆਂ ਅਤੇ ਭੈਣਾ ਦੀ ਪਤ ਲੁੱਟੀ ਗਈ ਅਤੇ ਕਾਰੋਬਾਰ ਖ਼ਤਮ ਕਰ ਦਿੱਤੇ ਗਏ। ਇਸ ਲਈ 1 ਨਵੰਬਰ ਇਕ ਕੋਈ ਆਮ ਤਾਰੀਖ ਨਹੀਂ, ਸਗੋਂ ਅਜਿਹਾ ਦਰਦ ਹੈ ਜੋ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਤਾਜ਼ਾ ਹੈ। ਇਸ ਦੇ ਜਖ਼ਮ ਅਜੇ ਵੀ ਅੱਲ੍ਹੇ ਹਨ, ਇਹ ਨਾ ਬਖ਼ਸ਼ਣ ਯੋਗ ਤੇ ਨਾ ਭੁੱਲਣਯੋਗ ਗੁਨਾਹ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਮਨਾਇਆ ਅਗਲੀ ਖ਼ਬਰ ਗਰੀਬ ਅਤੇ ਲਾਚਾਰ ਮਰੀਜ਼ਾਂ ਦੀ ਸੇਵਾ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ-ਓ.ਪੀ. ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।