03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਨ ਸਰਕਾਰ ਨੇ 70,862 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ: ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਵਿਚ ਪਾਰਦਰਸ਼ੀ ਭਰਤੀ ਪ੍ਰਣਾਲੀ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਬਰਾੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਤਿਹਾਸਕ ਸੁਧਾਰਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।

ਪ੍ਰਭਬੀਰ ਸਿੰਘ ਬਰਾੜ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਵਿਚ ਪਾਰਦਰਸ਼ੀ ਭਰਤੀ ਪ੍ਰਣਾਲੀ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ।ਬਰਾੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਤਿਹਾਸਕ ਸੁਧਾਰਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਸਾਲ 2022 ਵਿਚ ਜਦੋਂ ਮੌਜੂਦਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸਿੱਖਿਆ ਦੇ ਖੇਤਰ ਵਿਚ ਪੰਜਾਬ 27ਵੇਂ ਸਥਾਨ ’ਤੇ ਸੀ, ਜਦਕਿ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਹਾਲੀਆ ਮੁਲਾਂਕਣ ਅਨੁਸਾਰ ਪੰਜਾਬ ਨੇ ਪ੍ਰਾਇਮਰੀ ਸਿੱਖਿਆ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਸੂਬੇ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮਿਲ ਰਿਹਾ ਹੈ। ਇਸ ਨਾਲ ਮਹਿੰਗਾਈ ਅਤੇ ਵਧਦੇ ਘਰੇਲੂ ਖਰਚਿਆਂ ਦਾ ਸਾਹਮਣਾ ਕਰ ਰਹੇ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਸਿਹਤ ਕਾਰਡ ਨਹੀਂ ਬਣਵਾਏ, ਉਹ ਜਲਦ ਤੋਂ ਜਲਦ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਦਾ ਇਲਾਜ ਪ੍ਰਭਾਵਿਤ ਨਾ ਹੋਵੇ ਅਤੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਕਾਂਗਰਸ ਦਾ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣਾ : ਟਿੱਕਾ, ਰੰਧਾਵਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਪ੍ਰੇਮੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।