03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਮਹਾਤਮਾ ਆਨੰਦ ਸਵਾਮੀ ਦੀ ਯਾਦ ’ਚ ਖੂਨਦਾਨ ਕੈਂਪ ਲਗਾਇਆ

ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰ. ਡਾ. ਅੰਜਨਾ ਗੁਪਤਾ ਤੇ ਹੋਰ । ਤਸਵੀਰ : ਹਰਜੀਤ ਸਿੰਘ 03-11-2026
ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਇੰਡੀਅਨ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਕੂਲ ਕੈਂਪਸ ’ਚ ਮਹਾਤਮਾ ਆਨੰਦ ਸਵਾਮੀ ਦੀ ਯਾਦ ’ਚ ਇਕ ਖੂਨਦਾਨ ਕੈਂਪ ਲਗਾਇਆ। ਸਕੂਲ ਫੈਕਲਟੀ ਅਤੇ ਮਾਪਿਆਂ ਦੁਆਰਾ ਲਗਭਗ 96 ਯੂਨਿਟ ਖੂਨ ਦਾਨ ਕੀਤਾ ਗਿਆ, ਜੋ ਕਿ ਕੇਵੀਆਈ ਬਲੱਡ ਬੈਂਕ ’ਚ ਜਮ੍ਹਾਂ ਕੀਤੇ ਗਏ ਸਨ। ਇਸ ਦੌਰਾਨ ਖੂਨਦਾਤਾਵਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ’ਚ ਸਿਵਲ ਸਰਜਨ ਡਾ. ਭਾਰਤੀ ਧਵਨ, ਡਾ. ਮਨਜੀਤ ਸਿੰਘ ਰਟੋਲ ਅਤੇ ਐਡਵੋਕੇਟ ਗੁਰਜੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਸਕੂਲ ਕੈਂਪਸ ’ਚ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬੂਟੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜਿਕ ਅਤੇ ਮਾਨਵਤਾਵਾਦੀ ਕਾਰਜ ਹੈ। ਇਕ ਵਿਅਕਤੀ ਦਾ ਖੂਨਦਾਨ ਕਿਸੇ ਲੋੜਵੰਦ ਨੂੰ ਨਵਾਂ ਜੀਵਨ ਦੇ ਸਕਦਾ ਹੈ। ਖੂਨ ਦਾ ਕੋਈ ਨਕਲੀ ਬਦਲ ਨਹੀਂ ਹੈ, ਇਸ ਲਈ ਸਿਹਤਮੰਦ ਵਿਅਕਤੀਆਂ ਨੂੰ ਸਵੈ-ਇੱਛਾ ਨਾਲ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਆਨੰਦ ਸਵਾਮੀ ਦੀ ਯਾਦ ’ਚ ਲਗਾਇਆ ਗਿਆ ਇਹ ਕੈਂਪ ਮਨੁੱਖੀ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਸਮਰਪਿਤ ਹੈ। ਖੂਨਦਾਨ ਰਾਹੀਂ ਅਸੀਂ ਨਾ ਸਿਰਫ਼ ਕਿਸੇ ਦੀ ਜਾਨ ਬਚਾਅ ਸਕਦੇ ਹਾਂ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਅ ਸਕਦੇ ਹਾਂ। ਮੁੱਖ ਮਹਿਮਾਨ ਡਾ. ਭਾਰਤੀ ਧਵਨ ਨੇ ਆਪਣੇ ਸੰਬੋਧਨ ’ਚ ਖੂਨਦਾਨ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਖੂਨਦਾਨ ਕਰਨ ਨਾਲ ਕਿਸੇ ਲੋੜਵੰਦ ਨੂੰ ਨਵਾਂ ਜੀਵਨ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਇਸ ਨੇਕ ਕਾਰਜ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਸਮਾਜ ਵਿਚ ਖੂਨਦਾਨ ਬਾਰੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਸਕੂਲ ਦੇ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਸਮਾਜ ’ਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਇਸ ਨੇਕ ਕਾਰਜ ਲਈ ਵਧਾਈ ਵੀ ਦਿੱਤੀ। ਡਾ: ਅਨਿਲ ਮਹਾਜਨ, ਰਵੀਕੁਮਾਰ ਮਹਾਜਨ, ਸੁਮਨ ਕੁਮਾਰੀ, ਰਾਹੁਲ ਪ੍ਰੀਤ ਕੌਰ, ਰਾਹੁਲ ਸ਼ਰਮਾ, ਰੰਜਨਾ ਕੁਮਾਰੀ, ਸੁੱਖ ਪਵਨ ਸਿੰਘ, ਸਰਦਾਰ ਬਿਕਰਮਜੀਤ ਸਿੰਘ ਅਤੇ ਅਮਰਦੀਪ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਆਰੀਆ ਰਤਨ, ਪਦਮਸ੍ਰੀ ਡਾ. ਪੂਨਮ ਸੂਰੀ, ਪ੍ਰਧਾਨ ਡੀ. ਏ. ਵੀ. ਕਾਲਜ ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਅਤੇ ਚੇਅਰਮੈਨ, ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਅਤੇ ਡਾ. ਵੀ.ਕੇ. ਚੋਪੜਾ, ਡਾਇਰੈਕਟਰ ਪਬਲਿਕ ਸਕੂਲ ਡੀ.ਏ.ਵੀ ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਨੇ ਪ੍ਰਿੰਸੀਪਲ ਡਾ: ਅੰਜਨਾ ਗੁਪਤਾ ਦੇ ਇਸ ਮਹਾਨ ਕਾਰਜ ਲਈ ਧੰਨਵਾਦ ਅਤੇ ਪ੍ਰਸ਼ੰਸਾ ਪ੍ਰਗਟ ਕੀਤੀ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸਾਲਾਨਾ ਕਲਾ ਅਤੇ ਦਸਤਕਾਰੀ ਪ੍ਰਦਰਸ਼ਨੀ ‘ਡੀ.ਏ.ਵੀ. ਸਿਰਜਣ’ ਲਗਾਈ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਏ. ਸੀ. ਪੀ. ਪ੍ਰੀਤਇੰਦਰ ਸਿੰਘ ਵਲੋਂ ਕਬੱਡੀ ਖਿਡਾਰੀ ਸਨਮਾਨਿਤ, ਬੱਚਿਆਂ ਨੂੰ ਨਸ਼ਿਆਂ ਤੋਂ ਦੂਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।