ਯੂਥ ਅਕਾਲੀ ਆਗੂ ਨਵਰੂਪ ਸਿੰਘ ਵਡਾਲੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਹਿਰਾ ਸਦਮਾ, ਦਾਦਾ ਜੀ ਦਾ ਦਿਹਾਂਤ
ਛੇਹਰਟਾ, 3 ਨਵੰਬਰ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਵਰੂਪ ਸਿੰਘ ਵਡਾਲੀ ਨੂੰ ਬੀਤੇ ਦਿਨੀਂ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਸ੍ਰ: ਜਗੀਰ ਸਿੰਘ ਗਿੱਲ (85) ਵਾਸੀ ਗੁਰੂ ਕੀ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਜੋ ਪ੍ਰਮਾਤਮਾ ਵਲੋਂ ਬਖਸ਼ੀ ਸ਼ਵਾਸਾਂ ਦੀ ਪੂੰਜੀ ਨੂੰ ਖ਼ਰਚ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਨਵਰੂਪ ਸਿੰਘ ਵਡਾਲੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਕੈਬਨਟ ਵਜ਼ੀਰ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ, ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਹੋਰ ਵੱਖ ਵੱਖ ਸਮਾਜਿਕ ਧਾਰਮਿਕ ਤੇ ਰਾਜਨੀਤਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸ
ਸਵ: ਜਗੀਰ ਸਿੰਘ ਗਿੱਲ ਵਡਾਲੀ ਦੀ ਫਾਇਲ ਤਸਵੀਰ। ਤਸਵੀਰ ਅਜੀਤ
04-11-2026
ਛੇਹਰਟਾ, 3 ਨਵੰਬਰ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਵਰੂਪ ਸਿੰਘ ਵਡਾਲੀ ਨੂੰ ਬੀਤੇ ਦਿਨੀਂ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਸ੍ਰ: ਜਗੀਰ ਸਿੰਘ ਗਿੱਲ (85) ਵਾਸੀ ਗੁਰੂ ਕੀ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਜੋ ਪ੍ਰਮਾਤਮਾ ਵਲੋਂ ਬਖਸ਼ੀ ਸ਼ਵਾਸਾਂ ਦੀ ਪੂੰਜੀ ਨੂੰ ਖ਼ਰਚ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਨਵਰੂਪ ਸਿੰਘ ਵਡਾਲੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਾਬਕਾ ਕੈਬਨਟ ਵਜ਼ੀਰ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ, ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਹੋਰ ਵੱਖ ਵੱਖ ਸਮਾਜਿਕ ਧਾਰਮਿਕ ਤੇ ਰਾਜਨੀਤਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵਰਗੀ ਸ੍ਰ: ਜਗੀਰ ਸਿੰਘ ਗਿੱਲ ਵਡਾਲੀ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 5 ਨਵੰਬਰ 2026 ਦਿਨ ਵੀਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਦੇ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਪਹੁੰਚ ਕੇ ਸਵਰਗੀ ਸ੍ਰ: ਜਗੀਰ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।