05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੀਵਾਲੀ ਲਈ ਪਟਾਕਿਆਂ ਦੀ ਖ਼ਰੀਦਦਾਰੀ ਸ਼ੁਰੂ

ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਦੀਵਾਲੀ ਲਈ ਪਟਾਕਿਆਂ ਦੀ ਖ਼ਰੀਦਦਾਰੀ ਲਈ ਲੋਕ ਸਥਾਨਕ ਨਿਊ ਅੰਮ੍ਰਿਤਸਰ ਵਿਖੇ ਪਹੁੰਚਣਾ ਸ਼ੁਰੂ ਹੋ ਗਏ ਹਨ। ਇਸ ਵਾਰ ਪਟਾਕੇ ਪਹਿਲਾਂ ਦੇ ਮੁਕਾਬਲੇ ਕੁਝ ਮਹਿੰਗੇ ਹੋਣ ਦੇ ਬਾਵਜੂਦ ਗਾਹਕਾਂ ਵਲੋਂ ਖ਼ਰੀਦਦਾਰੀ ’ਚ ਕਾਫ਼ੀ ਉਤਸੁਕਤਾ ਵਿਖਾਈ ਜਾ ਰਹੀ ਹੈ।

ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਦੀਵਾਲੀ ਲਈ ਪਟਾਕਿਆਂ ਦੀ ਖ਼ਰੀਦਦਾਰੀ ਲਈ ਲੋਕ ਸਥਾਨਕ ਨਿਊ ਅੰਮ੍ਰਿਤਸਰ ਵਿਖੇ ਪਹੁੰਚਣਾ ਸ਼ੁਰੂ ਹੋ ਗਏ ਹਨ। ਇਸ ਵਾਰ ਪਟਾਕੇ ਪਹਿਲਾਂ ਦੇ ਮੁਕਾਬਲੇ ਕੁਝ ਮਹਿੰਗੇ ਹੋਣ ਦੇ ਬਾਵਜੂਦ ਗਾਹਕਾਂ ਵਲੋਂ ਖ਼ਰੀਦਦਾਰੀ ’ਚ ਕਾਫ਼ੀ ਉਤਸੁਕਤਾ ਵਿਖਾਈ ਜਾ ਰਹੀ ਹੈ। ਨਿਊ ਅੰਮ੍ਰਿਤਸਰ ’ਚ ਪਟਾਕਿਆਂ ਦੀ ਵਿੱਕਰੀ ਲਈ ਪ੍ਰਸ਼ਾਸਨ ਵਲੋਂ ਜਾਰੀ ਹਿਦਾਇਤਾਂ ਦੇ ਮੱਦੇਨਜ਼ਰ ਪਟਾਕਿਆਂ ਦੇ 10 ਸਟਾਲ ਲਗਾਏ ਗਏ ਹਨ ਅਤੇ ਇੱਥੇ ਸਿਰਫ਼ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪਟਾਕਾ ਕਾਰੋਬਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰ 5-6 ਕਰੋੜ ਤੋਂ ਵੱਧ ਦਾ ਕਾਰੋਬਾਰ ਹੋਣ ਦੀ ਉਮੀਦ ਹੈ। ਕੁਝ ਪਟਾਕਾ ਕਾਰੋਬਾਰੀਆਂ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਦੀਵਾਲੀ ਮੌਕੇ ਗ੍ਰੀਨ ਪਟਾਕਿਆਂ ਤੋਂ ਇਲਾਵਾ ਹੋਰਨਾ ਪਟਾਕਿਆਂ ਦੀ ਵਿੱਕਰੀ ਅਤੇ ਚਲਾਉਣ ‘ਤੇ ਲਗਾਈ ਪਾਬੰਦੀ ਨਾਲ ਇਸ ਕਾਰੋਬਾਰ ਨਾਲ ਜੁੜੇ ਛੋਟੇ-ਵੱਡੇ ਕਾਰੋਬਾਰੀਆਂ ’ਚ ਘਬਰਾਹਟ ਅਤੇ ਨਿਰਾਸ਼ਾ ਬਣੀ ਹੋਈ ਹੈ। ਸਰਕਾਰੀ ਹੁਕਮਾਂ ਦੇ ਮੁਤਾਬਿਕ ਸੂਬੇ ਦੇ ਕੁਝ ਸ਼ਹਿਰਾਂ ’ਚ ਸਿਰਫ਼ ਦੋ ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਪਟਾਕਾ ਵਪਾਰੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਸਟਾਲਾਂ ’ਤੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਬੈਠਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੇ ਨਾਂ ’ਤੇ ਲਾਇਸੈਂਸ ਹਨ। ਇਸ ਤੋਂ ਇਲਾਵਾ ਜੇਕਰ ਹੋਰ ਲੋਕ ਬੈਠਦੇ ਹਨ ਜਾਂ ਪਟਾਕੇ ਵੇਚਦੇ ਹਨ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਇਲਾਵਾ ਅੱਗਜ਼ਨੀ ਦੀ ਕਿਸੇ ਵੀ ਮੰਦਭਾਗੀ ਘਟਨਾ ਤੋਂ ਬਚਾਅ ਲਈ ਸਟਾਲਾਂ ਦੇ ਪਾਸ ਹੀ ਅੱਗ ਬੁਝਾਉਣ ਵਾਲੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਖੜ੍ਹੀਆਂ ਕੀਤੀਆਂ ਗਈਆਂ ਹਨ। ਪਟਾਕੇ ਖ਼ਰੀਦਣ ਆਏ ਲੋਕਾਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਗਰੀਨ ਪਟਾਕਿਆਂ ਦੀ ਵਿੱਕਰੀ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਇਨ੍ਹਾਂ ’ਚ 75 ਫ਼ੀਸਦੀ ਘੱਟ ਰਸਾਇਣ ਹੋਣ ਕਾਰਨ ਜਿੱਥੇ ਆਵਾਜ਼ ਘੱਟ ਰਹਿੰਦੀ ਹੈ, ਉੱਥੇ ਹੀ ਵਾਤਾਵਰਨ ’ਚ ਪ੍ਰਦੂਸ਼ਨ ਵੀ ਘੱਟ ਫੈਲਦਾ ਹੈ।
ਪਿਛਲੀ ਖ਼ਬਰ ਪਾਕਿ ’ਚ ਸਿਖਰ ’ਤੇ ਪਹੁੰਚੇਗੀ ਮਹਿੰਗਾਈ ਅਗਲੀ ਖ਼ਬਰ ਅੰਮ੍ਰਿਤਸਰ ’ਚ ਦਵਾਈਆਂ ਦੇ ਕਾਰੋਬਾਰੀ ਤੋਂ ਲੁੱਟ ਖੋਹ ਲਈ ਮਾਰੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।