06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜੀ. ਆਰ. ਪੀ. ਵਲੋਂ ਪਿਸਟਲ ਤੇ ਜਿੰਦਾ ਕਾਰਤੂਸ ਸਮੇਤ ਦੋ ਕਾਬੂ

ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ.

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ.ਆਰ. ਪੀ. ਅੰਮ੍ਰਿਤਸਰ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਐੱਸ. ਆਈ. ਜਸਵਿੰਦਰ ਸਿੰਘ, ਹੈੱਡ ਕਾਂਸੇਟਬਲ ਮਾਨਵ ਰਾਮਪਾਲ, ਕਾਂਸਟੇਬਲ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗੋਲਬਾਗ਼ ਸਾਈਡ ਰੇਲਵੇ ਸਟੇਸ਼ਨ ’ਤੇ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ 2 ਵਿਅਕਤੀ ਸ਼ੱਕੀ ਹਾਲਤ ’ਚ ਮਿਲੇ, ਜਿਨ੍ਹਾਂ ਦੀ ਪਛਾਣ ਗੁਰਭੇਜ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਪੱਡੇ, ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ। ਪੁਲਿਸ ਨੇ ਚੈਕਿੰਗ ਦੌਰਾਨ ਗੁਰਭੇਜ ਸਿੰਘ ਕੋਲੋਂ ਇਕ 32 ਬੋਰ ਪਿਸਟਲ ਅਤੇ ਗੁਰਪ੍ਰੀਤ ਸਿੰਘ ਕੋਲੋਂ 18 ਜਿੰਦਾ ਕਾਰਤੂਸ ਬਰਾਮਦ ਕੀਤੇ। ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਮਾਨਯੋਗ ਅਦਾਲਤ ਤੋਂ 1 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਪਿਛਲੀ ਖ਼ਬਰ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਟਿਕਟ ਮਿਲਣ ’ਤੇ ਪਿੰਡ ਸੁਲਤਾਨਵਿੰਡ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਦੀਵਾਲੀ ਦੇ ਮੌਕੇ ’ਤੇ ਆਤਿਸ਼ਬਾਜ਼ੀ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸ ਹੋਇਆ ਫਾਇਰ ਬ੍ਰਿਗੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।