08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਥੇਦਾਰ 96 ਕਰੋੜੀ ਵਲੋਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ

ਅੰਮ੍ਰਿਤਸਰ, 7 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੰਦੀ ਛੋੜ ਦਿਵਸ (ਦੀਵਾਲੀ) ਦੇ ਪਵਿੱਤਰ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਗੁਰੂ ਨਾਨਕ ਲੇਵਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ, ਦੀਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾਅ ਕਰਾਇਆ ਸੀ ਅਤੇ ਮਨੁੱਖਤਾ ਦੀ ਆਜ਼ਾਦੀ, ਹੱਕ-ਸੱਚ ਅਤੇ ਇਨਸਾਫ਼ ਦਾ ਸੰਦੇਸ਼ ਦਿੱਤਾ ਸੀ।

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਤਸਵੀਰ। 08-11-2026
ਅੰਮ੍ਰਿਤਸਰ, 7 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੰਦੀ ਛੋੜ ਦਿਵਸ (ਦੀਵਾਲੀ) ਦੇ ਪਵਿੱਤਰ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਗੁਰੂ ਨਾਨਕ ਲੇਵਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ, ਦੀਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾਅ ਕਰਾਇਆ ਸੀ ਅਤੇ ਮਨੁੱਖਤਾ ਦੀ ਆਜ਼ਾਦੀ, ਹੱਕ-ਸੱਚ ਅਤੇ ਇਨਸਾਫ਼ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ, ਆਪਸੀ ਭਾਈਚਾਰਾ, ਪ੍ਰੇਮ-ਪਿਆਰ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਗੁਰਬਾਣੀ, ਸਿਮਰਨ ਅਤੇ ਸੇਵਾ-ਸੰਭਾਲ ਨਾਲ ਮਨਾਉਣ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਸਮੁੱਚੀ ਮਾਨਵਤਾ ਉੱਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ਣ।
ਪਿਛਲੀ ਖ਼ਬਰ ਆਤਮ-ਨਿਰਭਰ ਭਾਰਤ ਦੀ ਸਿਰਜਣਾ ਵਿਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ-ਸੰਧੂ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।