6ਵੀਂ ਸਾਲਾਨਾ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਹੋਈ ਸੰਪੂਰਨ
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 6ਵੀਂ ਸਾਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ, ਜੋ 9 ਸਤੰਬਰ ਨੂੰ ਪੁਰਾਤਨ ਸਿੱਖੀ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਦਾਤਾ ਬੰਦੀ ਛੋੜ੍ਹ ਸਾਹਿਬ ਕਿਲ੍ਹਾ ਗਵਾਲੀਅਰ (ਮੱਧ ਪ੍ਰਦੇਸ਼) ਲਈ ਰਵਾਨਾ ਹੋਈ ਸੀ, ਅੱਜ ਉਥੋਂ ਚੱਲ ਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਨੇ ਦੱਸਿਆ ਕਿ ਇਹ ਪੈਦਲ ਚੌਕੀ ਸਾਹਿਬ ਯਾਤਰਾ ਕਰੀਬ ਚਾਰ ਸਦੀਆਂ ਪਹਿਲਾਂ ਬਾਬਾ ਬੁੱਢਾ ਸਾਹਿਬ ਜੀ ਵਲੋਂ ਆਰੰਭੀ ਗਈ ਸੀ ਤੇ ਇਸ ਵਾਰ ਗਈ ਸ਼ਬਦ ਚੌਂਕੀ ਸਾਹਿਬ ਵਿਚ ਵੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਇਹ 29 ਦਿਨਾਂ ਬਾਅਦ ਗੁ: ਸਾਹਿਬ ਗਵਾਲੀਅਰ ਪੁੱਜੀ।
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 6ਵੀਂ ਸਾਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ, ਜੋ 9 ਸਤੰਬਰ ਨੂੰ ਪੁਰਾਤਨ ਸਿੱਖੀ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਦਾਤਾ ਬੰਦੀ ਛੋੜ੍ਹ ਸਾਹਿਬ ਕਿਲ੍ਹਾ ਗਵਾਲੀਅਰ (ਮੱਧ ਪ੍ਰਦੇਸ਼) ਲਈ ਰਵਾਨਾ ਹੋਈ ਸੀ, ਅੱਜ ਉਥੋਂ ਚੱਲ ਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਨੇ ਦੱਸਿਆ ਕਿ ਇਹ ਪੈਦਲ ਚੌਕੀ ਸਾਹਿਬ ਯਾਤਰਾ ਕਰੀਬ ਚਾਰ ਸਦੀਆਂ ਪਹਿਲਾਂ ਬਾਬਾ ਬੁੱਢਾ ਸਾਹਿਬ ਜੀ ਵਲੋਂ ਆਰੰਭੀ ਗਈ ਸੀ ਤੇ ਇਸ ਵਾਰ ਗਈ ਸ਼ਬਦ ਚੌਂਕੀ ਸਾਹਿਬ ਵਿਚ ਵੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਇਹ 29 ਦਿਨਾਂ ਬਾਅਦ ਗੁ: ਸਾਹਿਬ ਗਵਾਲੀਅਰ ਪੁੱਜੀ। ਚੌਕੀ ਸਾਹਿਬ ਵਲੋਂ ਪੁਰਤਾਨ ਪ੍ਰੰਪਰਾ ਅਨੁਸਾਰ ਕਿਲ੍ਹੇ ਦੀਆਂ ਪਰਿਕਰਮਾ ਕੀਤੀਆਂ ਗਈਆਂ ਤੇ ਗੁ: ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮਾਂ ਵਿਚ ਹਿੱਸਾ ਲਿਆ। ਵੱਖ ਵੱਖ ਸੂਬਿਆਂ ਵਿਚੋਂ ਹੁੰਦੀ ਹੋਈ ਇਸ ਚੌਕੀ ਸਾਹਿਬ ਦਾ ਗੋਲਡਨ ਗੇਟ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਪੁੰਜਣ ’ਤੇ ਪ੍ਰਬੰਧਕਾਂ ਵਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਬਾ ਤੇ ਗੁਰਿੰਦਰ ਸਿੰਘ ਭੋਮਾ, ਸਾਬਕਾ ਸਕੱਤਰ ਵਰਿਆਮ ਸਿੰਘ, ਸਾਬਕਾ ਮੈਨੇਜਰ ਜਸਪਾਲ ਸਿੰਘ ਢੱਡੇ, ਮੈਨੇਜਰ ਪਰਮਜੀਤ ਸਿੰਘ ਬਾਜਵਾ ਤੇ ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਧਾਰਮਿਕ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ।