10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਾਕਿ ਪ੍ਰਧਾਨ ਮੰਤਰੀ ਸ਼ਰੀਫ਼ ਅਤੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਮੁਬਾਰਕਾਂ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਾਹਬਾਜ਼ ਸ਼ਰੀਫ਼ ਨੇ ਦੀਵਾਲੀ ਮੌਕੇ ਹਿੰਦੂ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਦੂ ਭਾਈਚਾਰਾ ਪਾਕਿ ਦੇ ਕੌਮੀ ਤਾਣੇ-ਬਾਣੇ ਦਾ ਅਹਿਮ ਅਤੇ ਵਡਮੁੱਲਾ ਅੰਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਵਿਕਾਸ ’ਚ ਹਿੰਦੂ ਭਾਈਚਾਰੇ ਦਾ ਯੋਗਦਾਨ ਸ਼ਲਾਘਾਯੋਗ ਹੈ।

ਸ਼ਾਹਬਾਜ਼ ਸ਼ਰੀਫ਼, ਮਰੀਅਮ ਨਵਾਜ਼। 10-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਾਹਬਾਜ਼ ਸ਼ਰੀਫ਼ ਨੇ ਦੀਵਾਲੀ ਮੌਕੇ ਹਿੰਦੂ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਦੂ ਭਾਈਚਾਰਾ ਪਾਕਿ ਦੇ ਕੌਮੀ ਤਾਣੇ-ਬਾਣੇ ਦਾ ਅਹਿਮ ਅਤੇ ਵਡਮੁੱਲਾ ਅੰਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਵਿਕਾਸ ’ਚ ਹਿੰਦੂ ਭਾਈਚਾਰੇ ਦਾ ਯੋਗਦਾਨ ਸ਼ਲਾਘਾਯੋਗ ਹੈ। ਉਨ੍ਹਾਂ ਤੋਂ ਇਲਾਵਾ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਦੀਵਾਲੀ ਦੇ ਤਿਉਹਾਰ ਮੌਕੇ ਹਿੰਦੂ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਆਪਣੇ ਸੰਦੇਸ਼ ’ਚ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ‘ਚ ਹਿੰਦੂ ਭਾਈਚਾਰੇ ਵਲੋਂ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਮੌਕੇ ਮੁੱਖ ਮੰਤਰੀ ਨਿਵਾਸ ’ਤੇ ਰੰਗੋਲੀ ਬਣਾ ਕੇ ਰੰਗ-ਬਰੰਗੇ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ।
ਪਿਛਲੀ ਖ਼ਬਰ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੁਦਰਤ ਦਾ ਕਹਿਰ: ਚਾਰ ਦਿਨਾਂ ਦੇ ਵਕਫ਼ੇ ਵਿਚ ਦੋ ਸਕੇ ਭਰਾਵਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।