11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਲਕਾ ਅਟਾਰੀ ’ਚ ‘ਮਾਵਾਂ-ਧੀਆਂ ਦੀ ਲਲਕਾਰ ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ-ਹਰਸਿਮਰਤ ਕੌਰ ਬਾਦਲ ਨੇ ਸਰਕਾਰ ਨੂੰ ਘੇਰਿਆ

ਛੇਹਰਟਾ, 10 ਨਵੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਦੇਸ਼-ਵਿਆਪੀ ਮੁਹਿੰਮ ਤਹਿਤ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਦਾ ਆਯੋਜਨ ਸਾਬਕਾ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ, ਬੀਬੀ ਕੰਵਲਜੀਤ ਕੌਰ ਰਣੀਕੇ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਬੀਬੀ ਹਰਸਿਮਰਤਪਾਲ ਕੌਰ ਰਣੀਕੇ ਦੀ ਅਗਵਾਈ ਵਿੱਚ ਠਾਠ ਬਾਠ ਪੈਲੇਸ ਸੰਨ ਸਾਹਿਬ ਰੋਡ ਵਿਖੇ ਕੀਤਾ ਗਿਆ। ਇਸ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ, ਮਾਵਾਂ ਅਤੇ ਧੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 11-11-2026
ਛੇਹਰਟਾ, 10 ਨਵੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਦੇਸ਼-ਵਿਆਪੀ ਮੁਹਿੰਮ ਤਹਿਤ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਦਾ ਆਯੋਜਨ ਸਾਬਕਾ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ, ਬੀਬੀ ਕੰਵਲਜੀਤ ਕੌਰ ਰਣੀਕੇ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਬੀਬੀ ਹਰਸਿਮਰਤਪਾਲ ਕੌਰ ਰਣੀਕੇ ਦੀ ਅਗਵਾਈ ਵਿੱਚ ਠਾਠ ਬਾਠ ਪੈਲੇਸ ਸੰਨ ਸਾਹਿਬ ਰੋਡ ਵਿਖੇ ਕੀਤਾ ਗਿਆ। ਇਸ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ, ਮਾਵਾਂ ਅਤੇ ਧੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਮੁੱਖ ਤੌਰ ’ਤੇ ਸੰਬੋਧਨ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਬੀਬੀ ਹਰਸਿਮਰਤ ਕੌਰ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਡੁੱਬ ਰਹੀ ਹੈ ਅਤੇ ਮਾਂਵਾਂ ਦੇ ਪੁੱਤ ਰੋਜ਼ਾਨਾਂ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਚਾਰ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਏ ਸਨ, ਪਰ ਅੱਜ ਸੂਬੇ ਵਿਚ ਨਸ਼ਾ ਰੁਕਣ ਦੀ ਬਜਾਏ ਘਰ-ਘਰ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਪਿੰਡਾਂ-ਪਿੰਡਾਂ ਵਿਚ ‘ਥੀਕਰੀ ਪਹਿਰੇ’ ਲਗਾਉਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਪਿੱਠ ਪੂਰਨ ਵਾਲੇ ਅਨਸਰਾਂ ਨੂੰ ਬੇਨਕਾਬ ਕੀਤਾ ਜਾ ਸਕੇ। ਬੀਬਾ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਨਸ਼ਾ ਤਸਕਰਾਂ ਖ਼ਿਲਾਫ਼ ਬੇਹੱਦ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ, ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਇਕ ਵਿਸ਼ੇਸ਼ ਮਹਿਲਾ ਫੋਰਸ (‘ਮਾਈ ਭਾਗੋ ਫੌਜ’) ਬਣਾਈ ਜਾਵੇਗੀ, ਜਿਸਦੀ ਕਮਾਨ ਡੀਜੀਪੀ ਰੈਂਕ ਦੀ ਮਹਿਲਾ ਪੁਲਿਸ ਅਧਿਕਾਰੀ ਦੇ ਹੱਥ ਹੋਵੇਗੀ। ਉਨ੍ਹਾਂ ਸਮੂਹ ਮਾਵਾਂ, ਭੈਣਾਂ ਤੇ ਧੀਆਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਪਾਰਟੀ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤੇ ਸਰਕਾਰ ਬਣਨ ਤੋਂ ਬਾਅਦ ਤੁਰੰਤ ਪੰਜਾਬ ਵਿਚ ਨਸ਼ਿਆਂ ਤੇ ਗੈਂਗਸਟਰਾਂ ਦਾ ਖਾਤਮਾ ਕੀਤਾ ਜਾਵੇਗਾ। ਇਸ ਮੌਕੇ ਹਲਕੇ ਦੇ ਸਥਾਨਕ ਅਕਾਲੀ ਆਗੂਆਂ ਨੇ ਵੀ ਸਰਕਾਰ ’ਤੇ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਨਾਲ ਕੀਤੇ ਵਿੱਤੀ ਵਾਦਿਆਂ ਨੂੰ ਪੂਰਾ ਨਾ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਜਥੇ: ਕੁਲਵੰਤ ਸਿੰਘ ਲਖਨਊ ਵਾਲੇ, ਸਰਕਲ ਪ੍ਰਧਾਨ ਪ੍ਰੇਮ ਸਿੰਘ ਸ਼ਾਹ, ਜਥੇ: ਹੀਰਾ ਸਿੰਘ ਆੜਤੀ, ਅਮਨਪ੍ਰੀਤ ਸਿੰਘ ਥਿੰਦ, ਸਵਿੰਦਰ ਸਿੰਘ ਬਾਸਰਕੇ, ਬਲਾਕ ਸੰਮਤੀ ਮੈਂਬਰ ਨਵਪ੍ਰੀਤ ਸਿੰਘ ਬਾਸਰਕੇ, ਜਥੇ: ਕੁਲਦੀਪ ਸਿੰਘ ਧੱਤਲ, ਡਾ: ਸੁੱਖ ਖਾਪੜਖੇੜੀ, ਜਤਿੰਦਰ ਸਿੰਘ ਰਾਮੂਵਾਲ, ਗੁਰਦਿਆਲ ਸਿੰਘ ਬਾਸਰਕੇ, ਬਲਵਿੰਦਰ ਸਿੰਘ ਬਾਊ ਸਮੇਤ ਵੱਡੀ ਗਿਣਤੀ ਦੇ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲਾਹੌਰ ਦੇ ਕ੍ਰਿਸ਼ਨਾ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ 6 ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।