13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਣਅਧਿਕਾਰਿਤ ਨਸ਼ਾ ਛੁਡਾਊ ਕੇਂਦਰ ’ਤੇ ਸਿਹਤ ਵਿਭਾਗ ਨੇ ਕੀਤੀ ਅਚਨਚੇਤੀ ਛਾਪੇਮਾਰੀ

ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਟਾਂਗਰਾ ਅੱਡਾ ਨੇੜੇ ਜੀ. ਟੀ.

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਟਾਂਗਰਾ ਅੱਡਾ ਨੇੜੇ ਜੀ.ਟੀ. ਰੋਡ ਸਥਿਤ ਧਾਰਮਿਕ ਸ਼ਖ਼ਸੀਅਤ ਦੇ ਨਾਮ ਹੇਠ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਟੀਮ ਵਿਚ ਡਾ. ਸਰਬਜੀਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਪਰਮਪ੍ਰੀਤ ਕੌਰ ਐਮ.ਓ. (ਸਾਈਕੈਟਰੀ), ਸੁਖਦੀਪ ਸਿੰਘ ਡਰੱਗ ਇੰਸਪੈਕਟਰ, ਬਬਲੀਨ ਕੌਰ ਡਰੱਗ ਇੰਸਪੈਕਟਰ ਅਤੇ ਦੀਪਕ ਰਾਏ ਸ਼ਾਮਿਲ ਸਨ । ਜਾਂਚ ਦੌਰਾਨ ਉਕਤ ਕੇਂਦਰ ਵਿੱਚ ਲਗਭਗ 70 ਤੋਂ 75 ਲੜਕੇ ਜਿਨ੍ਹਾਂ ’ਚ ਕੁਝ 18 ਸਾਲਾਂ ਤੋਂ ਘੱਟ ਉਮਰ ਦੇ ਬੱਚੇ ਵੀ ਸਨ ਜਾਂਚ ਦੌਰਾਨ ਕੇਂਦਰ ਕੋਲ ਕੋਈ ਵੀ ਲੋੜੀਂਦਾ ਦਸਤਾਵੇਜ਼ ਜਾਂ ਰਜਿਸਟ੍ਰੇਸ਼ਨ ਸਰਟੀਫਿਕੇਟ ਮੌਕੇ ’ਤੇ ਮੌਜੂਦ ਨਹੀਂ ਪਾਇਆ ਗਿਆ। ਸਿਹਤ ਵਿਭਾਗ ਵਲੋਂ ਉਕਤ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨੂੰ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਅੰਮ੍ਰਿਤਸਰ ਵਿਖੇ ਤਬਦੀਲ ਕੀਤਾ ਗਿਆ। ਇਸ ਤੋਂ ਇਲਾਵਾ ਮਾਮਲੇ ਸਬੰਧੀ ਅਗਲੀ ਲੋੜੀਂਦੀ ਕਾਰਵਾਈ ਲਈ ਸਬੰਧਤ ਥਾਣਾ ਮੁਖੀ ਤਰਸਿੱਕਾ ਨੂੰ ਵੀ ਸੂਚਿਤ ਕਰਕੇ ਬੁਲਾਇਆ ਗਿਆ। ਸਿਹਤ ਵਿਭਾਗ ਵਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਾ ਛੁਡਾਊ ਕੇਂਦਰਾਂ ਦਾ ਸਰਕਾਰੀ ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਚੱਲਣਾ ਲਾਜ਼ਮੀ ਹੈ, ਤਾਂ ਜੋ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਨੂੰ ਸੁਰੱਖਿਅਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਪਿਛਲੀ ਖ਼ਬਰ ਨਵ ਨਿਯੁਕਤ ਸਬ ਰਜਿਸਟਰਾਰ ਹਰਕੀਰਤ ਸਿੰਘ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਆਪ ਦੇ ਹਲਕਾ ਰਾਜਾਸਾਂਸੀ ਤੋਂ ਐਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਝੰਜੋਟੀ ਵਲੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।