13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬਾਈਕਰ ਰੈਲੀ ਅੱਜ- 1200 ਮੋਟਰਸਾਈਕਲ ਸਵਾਰ ਲੈਣਗੇ ਭਾਗ

ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 13 ਨਵੰਬਰ ਨੂੰ ‘ਪੰਜਾਬ ਅਗੇਂਸਟ ਡਰੱਗਜ਼’ ਬੈਨਰ ਹੇਠ ਵਿਸ਼ਾਲ ਬਾਈਕਰ ਰੈਲੀ ਕੱਢੀ ਜਾਵੇਗੀ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਲਗਭਗ 1200 ਮੋਟਰਸਾਇਕਲ ਸਵਾਰ ਸ਼ਮੂਲੀਅਤ ਕਰਨਗੇ। ਬਾਈਕ ਰੈਲੀ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਲਵੀ ਮਿਸ਼ਰਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 13 ਨਵੰਬਰ ਨੂੰ ‘ਪੰਜਾਬ ਅਗੇਂਸਟ ਡਰੱਗਜ਼’ ਬੈਨਰ ਹੇਠ ਵਿਸ਼ਾਲ ਬਾਈਕਰ ਰੈਲੀ ਕੱਢੀ ਜਾਵੇਗੀ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਲਗਭਗ 1200 ਮੋਟਰਸਾਇਕਲ ਸਵਾਰ ਸ਼ਮੂਲੀਅਤ ਕਰਨਗੇ। ਬਾਈਕ ਰੈਲੀ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਲਵੀ ਮਿਸ਼ਰਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਦੁਪਹਿਰ ਢਾਈ ਵਜੇ ਦੁਸ਼ਹਿਰਾ ਗਰਾਊਂਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਈਕਰ ਰੈਲੀ ਨੂੰ ਰਵਾਨਾ ਕਰਨ ਲਈ ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵਿਸ਼ੇਸ਼ ਤੌਰ ਪੁਜੱਣਗੇ। ਇਹ ਰੈਲੀ ਰਣਜੀਤ ਐਵੀਨਿਊ ਦੁਸ਼ਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਟ੍ਰਿਲੀਅਮ ਮਾਲ, ਮਜੀਠਾ ਰੋਡ, ਸੰਤ ਸਿੰਘ ਸੁੱਖਾ ਸਿੰਘ ਚੌਂਕ, ਨਾਵਲਟੀ ਚੌਂਕ, ਕ੍ਰਿਸਟਲ ਚੌਂਕ, ਭੰਡਾਰੀ ਪੁਲ, ਅਲਫਾ ਵਨ, ਤਾਰਾਂ ਵਾਲੇ ਪੁਲ ਤੋਂ ਯੂ-ਟਰਨ ਲੈਂਦਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰਿਆਲਟੋ ਚੌਂਕ ਅਤੇ ਕਚਹਿਰੀ ਚੌਂਕ ਤੋਂ ਹੁੰਦੀ ਹੋਈ ਵਾਪਸ ਦੁਸ਼ਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ, ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ , ਏਡੀਸੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਘੰਣੂਪੁਰ ਕਾਲੇਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨਾਕਾਮ ਅਗਲੀ ਖ਼ਬਰ 15 ਤੋਂ ਐਮ ਸੇਵਾ ’ਤੇ ਨਕਸ਼ਾ ਅਤੇ ਸੀ ਐਲ ਯੂ ਮੰਜ਼ੂਰ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।