ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਨੇ ਕੌਮੀ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ‘ਆਨ ਦਾ ਸਪਾਟ ਚਿੱਤਰਕਾਰੀ ਮੁਕਾਬਲੇ’ ਕਰਵਾਏ
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਕੌਮੀ ਬਾਲ ਦਿਵਸ ਮੌਕੇ ਆਰਟ ਗੈਲਰੀ ਵਿਖੇ ਵਿਦਿਆਰਥੀਆਂ ਦੇ ਆਨ ਦੀ ਸਪਾਟ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ 50 ਤੋਂ ਜ਼ਿਆਦਾ ਸਕੂਲਾਂ ਦੇ ਕਰੀਬ 400 ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਇਸ ਸਮਾਗਮ ਦੇ ਸ਼ੁਰੂ ਵਿਚ ਅਕੈਡਮੀ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਦਘਾਟਨੀ ਭਾਸ਼ਣ ਵਿਚ ਬੱਚਿਆਂ ਅੰਦਰ ਛੁਪੀ ਕਲਾ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਕੌਮੀ ਬਾਲ ਦਿਵਸ ਮੌਕੇ ਆਰਟ ਗੈਲਰੀ ਵਿਖੇ ਵਿਦਿਆਰਥੀਆਂ ਦੇ ਆਨ ਦੀ ਸਪਾਟ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ 50 ਤੋਂ ਜ਼ਿਆਦਾ ਸਕੂਲਾਂ ਦੇ ਕਰੀਬ 400 ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਇਸ ਸਮਾਗਮ ਦੇ ਸ਼ੁਰੂ ਵਿਚ ਅਕੈਡਮੀ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਦਘਾਟਨੀ ਭਾਸ਼ਣ ਵਿਚ ਬੱਚਿਆਂ ਅੰਦਰ ਛੁਪੀ ਕਲਾ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਅਕੈਡਮੀ ਦੇ ਚੇਅਰਮੈਨ ਸ਼ਿਵਦੇਵ ਸਿੰਘ ਮੁੱਖ ਮਹਿਮਾਨ ਤੇ ਡਾ: ਗੋਪਾਲ ਕਿਰੋੜੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਅਕੈਡਮੀ ਦੇ ਸਕੱਤਰ ਵਿਜ਼ੂਅਲ ਆਰਟ ਸੁਖਪਾਲ ਸਿੰਘ ਆਰਟਿਸਟ ਦੀ ਦੇ ਪ੍ਰਬੰਧਾਂ ਹੇਠ ਵੱਖ ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀ ਕਲਾਕਾਰਾਂ ਨੇ ਮੌਕੇ ’ਤੇ ਹੀ ਕਲਾ ਕ੍ਰਿਤਾਂ ਤਿਆਰ ਕਰ ਕੇ ਆਪਣੀ ਕਲਾ ਪ੍ਰਤਿਭਾ ਦਾ ਸਬੂਤ ਦਿੰਦਿਆਂ ਮੁਕਾਬਲੇ ਵਿਚ ਹਿੱਸਾ। ਨਿਰਣਾਇਕਾਂ ਦੇ ਫਰਜ਼ ਨਾਮਵਰ ਆਰਟਿਸਟਾਂ ਅਜੀਤ ਸਿੰਘ ਜੱਬਲ, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਐਸ ਵਰਿੰਦਰਪਾਲ ਸਿੰਘ, ਇੰਦਰਪ੍ਰੀਤ ਕੌਰ ਤੇ ਪ੍ਰਿਯੰਕਾ ਸ਼ਰਮਾ ਨੇ ਨਿਭਾਏ। ਓਵਰਆਲ ਟਰਾਡੀ ਐਸ. ਐਲ. ਭਵਨਜ਼ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ। ਇਸ ਮੌਕੇ ਅਕੈਡਮੀ ਦੇ ਜਨ: ਸਕੱਤਰ ਡਾ: ਪੀ. ਐਸ. ਗਰੋਵਰ ਨੇ ਕਿਹਾ ਕਿ ਇਹ ਆਨ ਦਾ ਸਪਾਟ ਕੰਪੀਟੀਸ਼ਨ ਯੁਵਾ ਕਲਾਕਾਰਾਂ ਨੂੰ ਹਰ ਆਪਣੀਆਂ ਭਾਵਨਾਵਾਂ ਵਿਅਕਤ ਕਰਨ ਅਤੇ ਆਪਣੀ ਕਲਾ ਨੂੰ ਨਿਖਾਰਣ ਲਈ ਇਕ ਵਧੀਆ ਪਲੇਟਫਾਰਮ ਸਿੱਧ ਹੋ ਰਿਹਾ ਹੈ। ਇਸ ਮੌਕੇ ਵੱਖ ਵੱਖ ਉਮਰ ਵਰਗ ਦੇ 100 ਦੇ ਕਰੀਬ ਕਲਾਕਾਰਾਂ ਨੂੰ ਨਕਦ ਇਨਾਮਾਂ ਤੋਂ ਇਲਾਵਾ ਟਰਾਫ਼ੀਆਂ ਤੇ ਤੋਹਫੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਾ: ਅਰਵਿੰਦਰ ਸਿੰਘ ਚਕਮ, ਨਰਿੰਦਰ ਸਿੰਘ ਮੂਰਤੀਕਾਰ ਸਮੇਤ ਹੋਰ ਆਰਟਿਸਟ ਤੇ ਕਲਾ ਪ੍ਰੇਮੀ ਹਾਜ਼ਰ ਸਨ।