ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸੂਬਾ ਮੀਤ ਪ੍ਰਧਾਨ ਨਵਤੇਜ ਸਿੰਘ ਵਲੋਂ ਵਰਕਰਾਂ ਨਾਲ ਮੀਟਿੰਗ
ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਪ੍ਰਦੇਸ ਯੂਥ ਕਾਂਗਰਸ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਨਵਤੇਜ ਸਿੰਘ ਅਮਰਕੋਟ ਵਲੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਜੰਡਿਆਲਾ ਗੁਰੂ ਦੇ ਸ਼ਹਿਰ ਦੇ ਵਾਰਡ ਨੰਬਰ 8 ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਤਗੜੇ ਹੋ ਕੇ ਪਾਰਟੀ ਨੂੰ ਹੇਠਲੇ ਪੱਧਰ ’ਤੇ ਹੋਰ ਵੀ ਮਜਬੂਤ ਕਰਨ ਤੇ ਜ਼ੋਰ ਦਿੱਤਾ। ਨਵਤੇਜ ਸਿੰਘ ਅਮਰਕੋਟ ਨੇ ਦੱਸਿਆ ਕਿ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਸਬੀਰ ਸਿੰਘ ਡਿੰਪਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
15-11-2026