ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਕਰਵਾਇਆ ਕਬੱਡੀ ਕੱਪ
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 45 ਕਿਲੋ, 60 ਕਿਲੋ ਅਤੇ ਓਪਨ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ, ਮਨਾਵਾਂਵਾਲਾ, ਰਾਜੋਕੇ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ।
ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 45 ਕਿਲੋ, 60 ਕਿਲੋ ਅਤੇ ਓਪਨ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ, ਮਨਾਵਾਂਵਾਲਾ, ਰਾਜੋਕੇ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਬੱਡੀ ਕੱਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਪਿੰਡਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਦਾ ਹੈ। ਕਬੱਡੀ ਕੱਪ ਦੌਰਾਨ ਪਿੰਡ ਸੁਲਤਾਨਵਿੰਡ ਸਪੋਰਟਸ ਕਲੱਬ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤਾਂ ਦਰਜ ਕੀਤੀਆਂ। ਇਸ ਮੌਕੇ ਕਲੱਬ ਦੇ ਚੇਅਰਮੈਨ ਭਾਈ ਦਿਲਬਾਗ ਸਿੰਘ ਵਲੋਂ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਲੱਬ ਦੇ ਚੇਅਰਮੈਨ ਭਾਈ ਦਿਲਬਾਗ ਸਿੰਘ, ਪ੍ਰਧਾਨ ਅਰਜੁਨ ਸਿੰਘ, ਡਾ. ਸੁਪਿੰਦਰ ਸਿੰਘ ਢਿਲੋਂ, ਕਰਨਬੀਰ ਸਿੰਘ, ਕੋਚ ਮਨਪ੍ਰੀਤ ਸਿੰਘ, ਪਾਲ ਮਾਹਲ, ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।