ਕਈ ਸਾਲਾਂ ਤੋਂ ਸ਼ੁਰੂ ਹੋਏ ਵੱਲ੍ਹਾ ਫਲਾਈਓਵਰ ਦੇ ਕੰਮ ਨੂੰ ਜਲਦ ਪੂਰਾ ਕਰਵਾਉਣ ਲਈ ਡਾ. ਰਾਜੂ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 17 ਨਵੰਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਵੱਲ੍ਹਾ ਫਲਾਈ ਓਵਰ ਦਾ ਸਾਲਾਂ ਤੋਂ ਲੱਟਕਦੇ ਆ ਰਹੇ ਕੰਮ ਨੂੰ ਰਫ਼ਤਾਰ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਦੀ ਸੂਬਾ ਕੋਰ ਕਮੇਟੀ ਮੈਂਬਰ ਅਤੇ ਪੂਰਬੀ ਹਲਕਾ ਇੰਚਾਰਜ ਡਾ: ਜਗਮੋਹਨ ਸਿੰਘ ਰਾਜੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੁਲ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਜਿਸ ਉਪਰੰਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ 100 ਦਿਨਾਂ ਦੇ ਅੰਦਰ ਅਧੂਰੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।
ਅਜੀਤ ਡੈਸਕ
18-11-2026