19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਾਬਾ ਦੀਪ ਸਿੰਘ ਪਬਲਿਕ ਸਕੂਲ ਰਾਜਾਸਾਂਸੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)-ਬਾਬਾ ਦੀਪ ਸਿੰਘ ਪਬਲਿਕ ਸਕੂਲ ਰਾਜਾਸਾਂਸੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਪ੍ਰਿੰਸੀਪਲ ਸੁਦੇਸ਼ ਅਰੋੜਾ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਅਨਿਲ ਕੁਮਾਰ, ਈ.

ਅਜੀਤ ਡੈਸਕ 20-11-2026
ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)-ਬਾਬਾ ਦੀਪ ਸਿੰਘ ਪਬਲਿਕ ਸਕੂਲ ਰਾਜਾਸਾਂਸੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਪ੍ਰਿੰਸੀਪਲ ਸੁਦੇਸ਼ ਅਰੋੜਾ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਅਨਿਲ ਕੁਮਾਰ, ਈ.ਓ. ਨਗਰ ਪੰਚਾਇਤ ਰਾਜਾਸਾਂਸੀ ਸਮੇਤ ਹੋਰ ਪਤਵੰਤੇ ਹਾਜ਼ਰ ਹੋਏ। ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਰਾਜੀਵ ਅਰੋੜਾ ਅਤੇ ਡਾਇਰੈਕਟਰ ਪਾਇਲ ਅਰੋੜਾ ਵਲੋਂ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਝਲਕਾਂ ਪੇਸ਼ ਕਰਦਿਆਂ ਗਿੱਧਾ, ਭੰਗੜਾ ਅਤੇ ਵੱਖ-ਵੱਖ ਸਕਿੱਟਾਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ। ਇਸ ਮੌਕੇ ਵਿੱਦਿਅਕ ਖੇਤਰ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਈ.ਓ. ਅਨਿਲ ਚੋਪੜਾ, ਸੁਪਰਡੈਂਟ ਬਲਵਿੰਦਰ ਸਿੰਘ, ਰਿਤੂ ਸ਼ਰਮਾ, ਏ.ਡੀ.ਸੀ. ਦਫ਼ਤਰ ਤੋਂ ਮੈਡਮ ਸ਼ਿਵਾਨੀ, ਸੀਨੀਅਰ ਅਸਿਸਟੈਂਟ ਅਮਨ ਸ਼ਰਮਾ, ਮੈਡਮ ਕਰਮਜੀਤ, ਅਸ਼ਵਨੀ ਕੁਮਾਰ, ਮੈਡਮ ਸਾਰਿਕਾ, ਮੈਡਮ ਪਵਨਦੀਪ ਅਤੇ ਗੌਰਵ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਕੂਲ ਦੇ ਸਟਾਫ਼ ਮੈਂਬਰਾਂ ਵਿਚ ਮੀਨੂੰ ਬਾਲਾ, ਅਰਸ਼ਦੀਪ ਕੌਰ, ਸੁਨੀਤਾ, ਸ਼ਵੇਤਾ, ਪ੍ਰਭਜੋਤ ਕੌਰ, ਗਲੋਰੀਆ, ਸ਼ਰਨਜੀਤ ਕੌਰ, ਪੂਜਾ, ਸਰਬਜੀਤ ਕੌਰ ਅਤੇ ਕਾਜਲ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਬੀਚ ਵਾਲੀਬਾਲ ਦੇ ਦੇਸ਼ ਪੱਧਰੀ ਮੁਕਾਬਲੇ ’ਚ ਸੋਨ ਤਮਗਾ ਜੇਤੂ ਗੁਰਬੀਰ ਸਿੰਘ ਦਾ ਪਿੰਡ ਲੱਲਾ ਅਫ਼ਗਾਨਾ ਪੁੱਜਣ ’ਤੇ ਸ਼ਾਨਦਾਰ... ਅਗਲੀ ਖ਼ਬਰ ਸੋਨੇ ’ਚ 50 ਹਜ਼ਾਰ ਤੋਂ ਵੱਧ ਦੀ ਗਿਰਾਵਟ, ਚਾਂਦੀ ਵੀ 60 ਫੀਸਦੀ ਹੋਈ ਸਸਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।