19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਈ ਘਨ੍ਹੱਈਆ ਬਿਰਧ ਘਰ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 29 ਨੂੰ ਕਰਵਾਏ ਜਾਣਗੇ- ਬਾਬਾ ਬਲਵਿੰਦਰ ਸਿੰਘ ਚਾਹਲ

ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਘਨ੍ਹੱਈਆ ਬਿਰਧ ਘਰ, ਭਾਈ ਮੰਝ ਸਾਹਿਬ ਰੋਡ, ਕੋਟ ਮਿੱਤ ਸਿੰਘ, ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾ ਰਹੇ ਹਨ। ਇਹ ਧਾਰਮਿਕ ਸਮਾਗਮ ਭਾਈ ਘਨ੍ਹੱਈਆ ਬਿਰਧ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ ।

ਅਜੀਤ ਡੈਸਕ 20-11-2026
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਘਨ੍ਹੱਈਆ ਬਿਰਧ ਘਰ, ਭਾਈ ਮੰਝ ਸਾਹਿਬ ਰੋਡ, ਕੋਟ ਮਿੱਤ ਸਿੰਘ, ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾ ਰਹੇ ਹਨ। ਇਹ ਧਾਰਮਿਕ ਸਮਾਗਮ ਭਾਈ ਘਨ੍ਹੱਈਆ ਬਿਰਧ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ । ਇਸ ਸਬੰਧੀ ਗੱਲਬਾਤ ਕਰਦਿਆਂ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਅਤੇ ਚੇਅਰਮੈਨ ਜਰਨੈਲ ਸਿੰਘ ਚਾਹਲ ਨੇ ਦੱਸਿਆ ਕਿ ਸਮਾਗਮ ਸਬੰਧੀ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਨਵੰਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਗ਼ਰੀਬ ਅਤੇ ਲੋੜਵੰਦ ਜੋੜਿਆਂ ਨੂੰ ਆਸ਼ੀਰਵਾਦ ਦੇਣਗੀਆਂ । ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੁੰਨ ਦੇ ਕਾਰਜ ਵਿਚ ਸ਼ਾਮਲ ਹੋ ਕੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਅਨੰਦ ਕਾਰਜਾਂ ਦੀਆਂ ਖ਼ੁਸ਼ੀਆਂ ਵਿਚ ਸ਼ਰੀਕ ਹੋਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ।
ਪਿਛਲੀ ਖ਼ਬਰ ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਦੇ ਵਿਦਿਆਰਥੀਆਂ ਨੇ ਕੀਤੀ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਅੱਜ ਵੀ ਪ੍ਰੇਰਨਾ ਸਰੋਤ- ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।