19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਦੇ ਵਿਦਿਆਰਥੀਆਂ ਨੇ ਕੀਤੀ ਇਤਿਹਾਸਕ ਗੁਰਧਾਮਾਂ ਦੀ ਯਾਤਰਾ

ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਲਿੰਕ ਰੋਡ ਸੁਲਤਾਨਵਿੰਡ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 20-11-2026
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਲਿੰਕ ਰੋਡ ਸੁਲਤਾਨਵਿੰਡ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰ: ਯਾਦਵਿੰਦਰ ਸਿੰਘ ਨੇ ਦੱਸਿਆ ਕਿ ਅਜਿਹੀਆਂ ਧਾਰਮਿਕ ਅਤੇ ਇਤਿਹਾਸਕ ਯਾਤਰਾਵਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਧਾਰਮਿਕ ਯਾਤਰਾ ਦੌਰਾਨ ਅਧਿਆਪਕ ਜਗਦੀਸ਼ ਸਿੰਘ , ਜਗਜੀਤ ਸਿੰਘ, ਜਗਜੀਤ ਕੌਰ, ਸ਼ਰਨਜੀਤ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਨਵਪ੍ਰੀਤ ਕੌਰ, ਜਸਵਿੰਦਰ ਕੌਰ ਅਤੇ ਕੁਲਜੀਤ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸੰਬੰਧੀ ਇਕ ਦਿਨਾਂ ਵਰਕਸ਼ਾਪ ਲਗਾਈ ਅਗਲੀ ਖ਼ਬਰ ਭਾਈ ਘਨ੍ਹੱਈਆ ਬਿਰਧ ਘਰ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 29 ਨੂੰ ਕਰਵਾਏ ਜਾਣਗੇ- ਬਾਬਾ ਬਲਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।