ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਬਰਸੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਜਗਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ । ਇਸ ਸਬੰਧੀ ਕਵੀਸ਼ਰ ਸਭਾ ਦੀ ਇਕ ਅਹਿਮ ਮੀਟਿੰਗ ਬਾਬਾ ਮੱਕਯ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐਮ.
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਜਗਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਥਕ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਸਲਾਨਾ ਬਰਸੀ ਐਤਕੀਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸਾਹਿਬ ਵਿਖੇ 1 ਦਸੰਬਰ, ਦਿਨ ਮੰਗਲਵਾਰ ਨੂੰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਕਵੀਸ਼ਰ ਸਭਾ ਪੰਜਾਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਜਾਵੇਗੀ । ਇਸ ਸਬੰਧੀ ਕਵੀਸ਼ਰ ਸਭਾ ਦੀ ਇਕ ਅਹਿਮ ਮੀਟਿੰਗ ਬਾਬਾ ਮੱਕਯ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਪੰਥਕ ਕਵੀਸ਼ਰ ਭਾਈ ਗੁਰਮੁੁੱਖ ਸਿੰਘ ਐਮ.ਏ., ਕਵੀਸ਼ਰ ਸੁਲੱਖਣ ਸਿੰਘ ਰਿਆੜ, ਕਵੀਸ਼ਰ ਕੇਵਲ ਸਿੰਘ ਮਹਿਤਾ, ਕਵੀਸ਼ਰ ਦਲਜੀਤ ਸਿੰਘ ਸੇਖਵਾਂ, ਰਣਜੀਤ ਸਿੰਘ ਚੀਮਾਂ, ਜੁਗਰਾਜ ਸਿੰਘ ਅਡਨਾਵਾਲੀ ਨੇ ਹਿੱਸਾ ਲਿਆ। ਗੁਰਮੁੱਖ ਸਿੰਘ ਜੋਗੀ ਨੇ ਦੱਸਿਆ ਹੈ ਕਿ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ, ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੱਚਖੰਡਵਾਸੀ ਮੁਖੀ ਬਾਬਾ ਬਿਸ਼ਨ ਸਿੰਘ ਦੇ ਸੇਵਕ ਵਜੋਂ ਵੱਡੀਆਂ ਸੇਵਾਵਾਂ ਨਿਭਾਈਆਂ, ਜਿਸ ਨੂੰ ਲੈਕੇ ਮੌਜੂਦਾ ਮੁਖੀ ਬਾਬਾ ਜੋਗਾ ਸਿੰਘ ਵੀ ਉਨ੍ਹਾਂ ਦਾ ਵੱਡਾ ਸਤਿਕਾਰ ਕਰਦੇ ਹਨ । ਉਨ੍ਹਾਂ ਦੱਸਿਆ ਕਿ 1 ਦਸੰਬਰ, ਦਿਨ ਮੰਗਲਵਾਰ ਨੂੰ ਸਵੇਰੇ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸੱਜਣਗੇ ।