22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਜਨਾਲਾ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਨਾਮਦੇਵ ਜੀ ਵਾਰਡ ਨੰਬਰ 11 ਅਜਨਾਲਾ ਵਿਖੇ ਗੁਰਮਤਿ ਸਮਾਗਮ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਸਮੂਹ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਨਾਮਦੇਵ ਜੀ ਵਾਰਡ ਨੰਬਰ 11 ਅਜਨਾਲਾ ਵਿਖੇ ਗੁਰਮਤਿ ਸਮਾਗਮ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਸਮੂਹ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਸ਼ੁਰੂਆਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਈ। ਉਪਰੰਤ ਰਾਗੀ ਭਾਈ ਲਖਬੀਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸੇ ਤਰ੍ਹਾਂ ਸ਼ਾਮ ਦੇ ਸਮਾਗਮਾਂ ਦੀ ਆਰੰਭਤਾ ਸ੍ਰੀ ਚੌਪਈ ਸਾਹਿਬ ਸੁਸਾਇਟੀ ਵਲੋਂ ਕੀਤੀ ਗਈ। ਇਸ ਉਪਰੰਤ ਮਹਾਨ ਕਵੀ ਰਛਪਾਲ ਸਿੰਘ ਪਾਲ ਅਤੇ ਕਥਾਵਾਚਕ ਬਾਬਾ ਕੁਲਵੰਤ ਸਿੰਘ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਸਬੰਧੀ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ ਤੇ ਹੋਰਨਾਂ ਕਮੇਟੀ ਮੈਂਬਰਾਂ ਵਲੋਂ ਆਏ ਸਿਆਸੀ ਆਗੂਆਂ, ਰਾਗੀ ਜਥੇ, ਕਵੀ ਰਛਪਾਲ ਸਿੰਘ ਪਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਕੁਲਵੰਤ ਕੌਰ ਚੌਪਈ ਸਾਹਿਬ ਸੇਵਾ ਵਾਲੇ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਮਾਸਟਰ ਪ੍ਰਭਜੋਤ ਸਿੰਘ ਅਜਨਾਲਾ, ਤਲਵਿੰਦਰ ਸਿੰਘ ਪੁਰਬਾ, ਮਾਸਟਰ ਜੁਗਰਾਜ ਸਿੰਘ ਰਿਆੜ, ਪ੍ਰਧਾਨ ਮੰਗਲ ਸਿੰਘ ਨਿੱਝਰ, ਇੰਜੀ: ਰਿਪੁਦਮਨ ਸਿੰਘ ਅਜਨਾਲਾ, ਅਗਮਨੂਰ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਗੁਰਪ੍ਰੀਤ ਸਿੰਘ ਬੱਬੂ, ਬਾਬਾ ਕੁਲਵੰਤ ਸਿੰਘ, ਦਿਲਬਾਗ ਸਿੰਘ ਸਿਰਸਾ, ਸੁਖਵੰਤ ਸਿੰਘ ਜੱਸਲ, ਗੁਰਚਰਨ ਸਿੰਘ ਕਾਲਾ, ਨੰਬਰਦਾਰ ਗੁਰਦੇਵ ਸਿੰਘ, ਬਾਬਾ ਗੁਰਮੁਖ ਸਿੰਘ, ਲਖਬੀਰ ਸਿੰਘ, ਮਲਕੀਤ ਸਿੰਘ ਭੰਗੂ, ਹਰਜਿੰਦਰ ਸਿੰਘ ਨਿੱਕੋ ਸਰਾਂ, ਸੁਖਰਾਜ ਸਿੰਘ, ਬੀਬੀ ਜਗਦੀਸ਼ ਕੌਰ ਚਾਵਲਾ, ਮਾਸਟਰ ਮਨਜੋਤ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਰਾਜ ਸਿੰਘ, ਗੁਰਦੀਪ ਸਿੰਘ ਮਾਹਲ ,ਇੰਦਰਜੀਤ ਸਿੰਘ ਬੈਂਕ ਵਾਲੇ ਅਤੇ ਗੁਰਭੇਜ ਸਿੰਘ ਨਿੱਝਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 26 ਨੂੰ ਮੋਗਾ ਵਿਖੇ ‘ਆਪ’ ਦੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਰੈਲੀ ਨਾਲ ਵੱਜੇਗਾ ਚੋਣ ਬਿਗਲ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਸੋਨੀਆ ਮਾਨ ਵਲੋਂ ਘਰ-ਘਰ ਪਹੁੰਚ ਮੁਹਿੰਮ ਤਹਿਤ ਭਿੰਡੀ ਸੈਦਾਂ ਵਿਖੇ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।