21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਨੂੰ ਮੋਗਾ ਵਿਖੇ ‘ਆਪ’ ਦੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਰੈਲੀ ਨਾਲ ਵੱਜੇਗਾ ਚੋਣ ਬਿਗਲ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਵਪਾਰੀ ਭਰਾਵਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਸੁਣਿਆ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਵਪਾਰੀ ਭਰਾਵਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਸੁਣਿਆ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਦੁਕਾਨਦਾਰ ਅਤੇ ਵਪਾਰੀ ਭਰਾ ਸਾਡੇ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਦੇ ਵਿਕਾਸ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਦੇ ਸੁਝਾਅ ਲੈ ਕੇ ਲੋੜੀਂਦੇ ਕਦਮ ਚੁੱਕੇ ਜਾ ਸਕਣ। ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਸਮਰਥਨ ਦੀ ਅਪੀਲ ਵੀ ਕੀਤੀ। ਧਾਲੀਵਾਲ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਅਜਨਾਲਾ ਸ਼ਹਿਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਸ਼ਹਿਰ ਦੇ ਵਪਾਰੀ ਵਰਗ ਵਿਚ ਸੰਤੁਸ਼ਟੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਸ਼ਹਿਰ ਦੀਆਂ ਗਲੀਆਂ ਵਿਚ ਧੂੜ-ਮਿੱਟੀ ਉੱਡਦੀ ਸੀ ਅਤੇ ਬਿਜਲੀ ਦੀਆਂ ਤਾਰਾਂ ਖਿੱਲਰੀਆਂ ਰਹਿੰਦੀਆਂ ਸਨ, ਪਰ ਹੁਣ ਸ਼ਹਿਰ ਦੀ ਦਿੱਖ ਅਤੇ ਬੁਨਿਆਦੀ ਸਹੂਲਤਾਂ ਵਿਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਪਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਆਪਣਾ ਕਾਰੋਬਾਰ ਕਰਨ। ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕਿਸੇ ਵੀ ਵਪਾਰੀ ਨੂੰ ਇੰਸਪੈਕਟਰੀ ਰਾਜ ਤੋਂ ਪਰੇਸ਼ਾਨ ਨਹੀਂ ਹੋਣ ਦਿੱਤਾ ਗਿਆ। ਨਾ ਹੀ ਜੀਐੱਸਟੀ ਜਾਂ ਟੈਕਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸੇ ਦੁਕਾਨਦਾਰ ਨੂੰ ਬੇਵਜ੍ਹਾ ਤੰਗ-ਪ੍ਰੇਸ਼ਾਨ ਕਰਨ ਦਿੱਤਾ ਗਿਆ। 26 ਨਵੰਬਰ ਨੂੰ ਮੋਗਾ ਜ਼ਿਲ੍ਹੇ ਵਿਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਬਾਰੇ ਗੱਲ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਰੈਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਪ੍ਰਧਾਨ ਅਮਿੱਤ ਔਲ਼, ‘ਆਪ’ ਰਮਦਾਸ ਦੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਵਪਾਰ ਮੰਡਲ ਚੇਅਰਮੈਨ ਰਮੇਸ਼ ਮਹਾਜਨ, ਗੁਰਮੀਤ ਸਿੰਘ ਅਰੋੜਾ, ਅਮਰ ਸੰਧੂ ਵੰਝਾਂਵਾਲਾ, ਰੂਪ ਲਾਲ ਮਦਾਨ, ਸਾਹਿਲ ਮਹਾਜਨ, ਗੋਰਾ ਸੱਗੂ, ਸਰਪੰਚ ਅੰਮ੍ਰਿਤਪਾਲ ਸਿੰਘ ਪੰਡੋਰੀ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਸੰਗਰਾਮੀਏ ਕਾ. ਦਲੀਪ ਸਿੰਘ ਟਪਿਆਲਾ ਦੀ ਬਰਸੀ 11 ਨੂੰ- ਡਾ. ਅਜਨਾਲਾ ਅਗਲੀ ਖ਼ਬਰ ਅਜਨਾਲਾ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।