21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਧਾਮੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ- ਜਥੇਦਾਰ ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ, ਕਿਉਂਕਿ ਐਤਕੀਂ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਇਕਮੁੱਠ ਹੋਕੇ ਸ਼੍ਰੋਮਣੀ ਅਕਾਲੀ ਦਲ ’ਤੇ ਵੱਡਾ ਵਿਸ਼ਵਾਸ਼ ਪ੍ਰਗਟਾਇਆ ਹੈ, ਜਿਸ ਨਾਲ ਇਹ ਯਕੀਨ ਬੱਝਾ ਹੈ ਕਿ 2027 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਬੁਤਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 22-11-2026
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ, ਕਿਉਂਕਿ ਐਤਕੀਂ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਇਕਮੁੱਠ ਹੋਕੇ ਸ਼੍ਰੋਮਣੀ ਅਕਾਲੀ ਦਲ ’ਤੇ ਵੱਡਾ ਵਿਸ਼ਵਾਸ਼ ਪ੍ਰਗਟਾਇਆ ਹੈ, ਜਿਸ ਨਾਲ ਇਹ ਯਕੀਨ ਬੱਝਾ ਹੈ ਕਿ 2027 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਬੁਤਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਗੱਲਬਾਤ ਕਰਦਿਆਂ ਕੀਤਾ। ਉਹ ਸਰਪੰਚ ਸ: ਸੁਖਵਿੰਦਰ ਸਿੰਘ ਬੁਤਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਮੁਹਿੰਮ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਵਿਚਾਰ ਜਾਣੇ ਅਤੇ ਲੋਕਾਂ ਦੇ ਸੁਝਾਵਾਂ ਅਨੁਸਾਰ ਚੋਣ ਮੈਨੀਫੈਸਟੋ ਲਈ ਫਾਰਮ ਭਰੇ ਗਏ। ਇਸ ਮੌਕੇ ਸਰਪੰਚ ਸ: ਸੁਖਵਿੰਦਰ ਸਿੰਘ ਬੁਤਾਲਾ ਨੇ ਜਥੇਦਾਰ ਜਲਾਲ ਉਸਮਾ ਸਮੇਤ ਪੁਜੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਈਲ), ਪ੍ਰਧਾਨ ਗਿਆਨ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ ਹੈਪੀ, ਸੁਖਬੀਰ ਸਿੰਘ ਸੇਰੋਂ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਖਾਲੜਾ ਖੇਤਰ ’ਚੋਂ 277 ਗ੍ਰਾਮ ਹੈਰੋਇਨ, 4 ਪਿਸਟਲ 36 ਕਾਰਤੂਸ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।