24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ।

ਅਜੀਤ ਡੈਸਕ 24-11-2026
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੌਲਦਾਰ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਵਿਕਰਮਜੀਤ ਸਿੰਘ, ਏ.ਐੱਸ.ਆਈ. ਬਲਰਾਜ ਸਿੰਘ, ਹੌਲਦਾਰ ਗੁਰਜੰਟ ਸਿੰਘ ਅਤੇ ਹੌਲਦਾਰ ਪਵਨਜੀਤ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਹੁਲਜੀਤ ਸਿੰਘ ਪੁੱਤਰ ਭੋਲਾ ਸਿੰਘ, ਵਾਸੀ ਬਾਬਾ ਬੁੱਢਾ ਐਵੀਨਿਊ, ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ । ਇੰਸਪੈਕਟਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਖ਼ਾਲਸਾ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਤੱਕ ਵਿ... ਅਗਲੀ ਖ਼ਬਰ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਨੇ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਕੀਤੀ ਮੁਲਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।