24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਟਾਲਵਰਟਸ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਵਿਖੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਸ਼ਰਧਾਪੂਰਵਕ ਪਾਠ ਨਾਲ ਹੋਈ।

ਪ੍ਰੋਗਰਾਮ ਮੌਕੇ ਹਾਜ਼ਰ ਪ੍ਰਿੰਸੀਪਲ ਮਨੀਸ਼ਾ ਧਾਨੁਕਾ, ਮੈਨੇਜਰ ਵਿਕਾਸ ਬਾਂਸਲ ਤੇ ਹੋਰ। ਤਸਵੀਰ : ਹਰਜੀਤ ਸਿੰਘ 25-11-2026
ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਵਿਖੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਸ਼ਰਧਾਪੂਰਵਕ ਪਾਠ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਆਦਰਸ਼ਾਂ ਨਾਲ ਜਾਣੂੰ ਕਰਵਾਇਆ ਗਿਆ। ਉਨ੍ਹਾਂ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਦੱਸਿਆ ਗਿਆ ਕਿ ਗੁਰੂ ਜੀ ਦੀਆਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖੀ ਜੀਵਨ ਲਈ ਪ੍ਰੇਰਨਾ ਸਰੋਤ ਹਨ। ਵਿਦਿਆਰਥੀਆਂ ਨੇ ਪੰਗਤ ‘ਚ ਬੈਠ ਕੇ ਪੂਰੇ ਅਨੁਸ਼ਾਸਨ, ਨਿਮਰਤਾ ਅਤੇ ਸਮਾਨਤਾ ਦੀ ਭਾਵਨਾ ਨਾਲ ਲੰਗਰ ਛਕਿਆ। ਪ੍ਰਿੰਸੀਪਲ ਮਨੀਸ਼ਾ ਧਾਨੁਕਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਅਤੇ ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਰ ਵਿਕਾਸ ਬਾਂਸਲ, ਡਾਇਰੈਕਟਰ ਸੁਗੰਧਾ ਜੁਡੇਜਾ ਅਤੇ ਮੁੱਖ ਅਧਿਆਪਕਾ ਵਸੁੰਧਰਾ ਬਾਂਸਲ ਨੇ ਵੀ ਇਸ ਸ਼ੁਭ ਸਮਾਗਮ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਪਿੰਡ ਚੱਬਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬ੍ਰਹਮਾ ਕੁਮਾਰੀ ਸੇਵਾ ਕੇਂਦਰ ਵਲੋਂ ਚਰਿੱਤਰ ਨਿਰਮਾਣ ਅਧਿਆਤਮਿਕ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।