ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧਰੋਹ ਕੀਤਾ- ਬਾਜਵਾ, ਸਰਕਾਰੀਆ
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕਾਂ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤੇ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਤੇ ਮਜਦੂਰਾਂ ਨਾਲ ਧਰੋਹ ਕੀਤਾ ਹੈ ਜਿਨ੍ਹਾਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਹ ਅੱਜ ਇਥੇ ਕਾਂਗਰਸ ਦੇ ਮਜੀਠਾ ਤੋਂ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਅਜੀਤ ਡੈਸਕ
26-11-2026