26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਤਾਬਾਂ ਵਿਦਿਆਰਥੀ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ : ਡਾ. ਹਰਮੋਹਿੰਦਰ ਸਿੰਘ ਬੇਦੀ

ਅੰਮ੍ਰਿਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪਦਮਸ੍ਰੀ ਡਾ.

ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪਦਮਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਕੇਂਦਰੀ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼ ਦੇ ਸਾਬਕਾ ਉਪ ਕੁਲਪਤੀ ਨੇ ਸਮਾਗਮ ਦੀ ਸ਼ੋਭਾ ਵਧਾਈ। ਵਿਦਿਆ ਭਾਰਤੀ ਪੰਜਾਬ ਦੇ ਪ੍ਰਕਾਸ਼ਨ ਮੁਖੀ ਨਰਿੰਦਰ ਸ਼ਰਮਾ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਵਿਭਾਗ ਇੰਚਾਰਜ ਕੰਵਲ ਕਪੂਰ, ਸਹਿ-ਮਹਾਂਨਗਰ ਇੰਚਾਰਜ ਦੀਪਕ, ਵਿਦਿਆ ਭਾਰਤੀ ਰਾਜ ਕਾਰਜਕਾਰੀ ਮੈਂਬਰ ਅਤੇ ਵਿਭਾਗ ਸਕੱਤਰ, ਡਾ. ਰਾਜੇਸ਼ ਮਹਾਜਨ, ਸਕੂਲ ਪ੍ਰਧਾਨ ਡਾ. ਅਰੁਣ ਮਹਿਰਾ, ਪ੍ਰਬੰਧਕੀ ਕਮੇਟੀ ਮੈਂਬਰ ਵਿਨੀਤ ਕਪੂਰ, ਅਤੇ ਸਕੂਲ ਦੀ ਪ੍ਰਿੰਸੀਪਲ ਰੀਨਾ ਠਾਕੁਰ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਪ੍ਰੋਗਰਾਮ ’ਚ ਹਿੱਸਾ ਲਿਆ। ਇਸ ਮੌਕੇ ਨਰਿੰਦਰ ਸ਼ਰਮਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਵਿਦਿਆ ਭਾਰਤੀ 2017 ਤੋਂ ਪੁਸਤਕ ਮੇਲਿਆਂ ਦਾ ਆਯੋਜਨ ਕਰ ਰਹੀ ਹੈ। ਮੁੱਖ ਮਹਿਮਾਨ ਪਦਮਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਆਪਣੇ ਸੰਬੋਧਨ ’ਚ ਕਿਤਾਬਾਂ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਡਿਜੀਟਲ ਯੁੱਗ ’ਚ ਈ-ਕਿਤਾਬਾਂ ਅਤੇ ਹੋਰ ਡਿਜੀਟਲ ਮੀਡੀਆ ਦੀ ਪ੍ਰਸਿੱਧੀ ਤੇਜ਼ੀ ਨਾਲ ਵੱਧ ਰਹੀ ਹੈ, ਪਰ ਛਪੀਆਂ ਕਿਤਾਬਾਂ ਦੀ ਮਹੱਤਤਾ ਬੇਮਿਸਾਲ ਬਣੀ ਹੋਈ ਹੈ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਅਰੁਣ ਮਹਿਰਾ ਨੇ ਕਿਤਾਬ ਮੇਲਾ ਆਯੋਜਿਤ ਕਰਨ ਲਈ ਸਕੂਲ ਪਰਿਵਾਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਐੱਨ. ਪੀ. ਟੀ. ਈ. ਐੱਲ. ਕੋਰਸਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਿਊ ਅਕਾਸ਼ ਵਿਹਾਰ ਵਿਚ ਪਿਛਲੇ 5-6 ਮਹੀਨਿਆਂ ਤੋਂ ਸਟ੍ਰੀਟ ਲਾਈਟਾਂ ਬੰਦ, ਗਲੀਆਂ ਵਿਚ ਛਾਇਆ ਹਨੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।