26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਰੇ ਸੂਬਿਆਂ ਨਾਲੋਂ ਪੰਜਾਬ ਵਿਚ ਗੰਨੇ ਦਾ ਵੱਧ ਭਾਅ ਦੇਣ ਦਾ ਮੁੱਖ ਮੰਤਰੀ ਦਾ ਦਾਅਵਾ ਕੋਰਾ ਝੂਠ : ਭੋਜਰਾਜ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਬੀਤੇ ਕੱਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗੰਨੇ ਦੇ ਸੀਜ਼ਨ 26 - 27 ਦੇ ਭਾਅ ਵਿਚ 15 ਰੁਪਏ ਵਾਧਾ ਕਰ ਕੇ 431 ਰੁਪਏ ਪ੍ਰਤੀ ਕੁਇੰਟਲ ਭਾਅ ਦਾ ਐਲਾਨ ਕਰਨ ਮੌਕੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਸਾਰੇ ਰਾਜਾਂ ਤੋਂ ਵੱਧ ਭਾਅ ਪੰਜਾਬ ਵਿਚ ਅਸੀਂ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦਾਅਵਾ ਕੋਰਾ ਝੂਠ ਹੈ।

ਸੁਖਦੇਵ ਸਿੰਘ ਭੋਜਰਾਜ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਬੀਤੇ ਕੱਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗੰਨੇ ਦੇ ਸੀਜ਼ਨ 26 - 27 ਦੇ ਭਾਅ ਵਿਚ 15 ਰੁਪਏ ਵਾਧਾ ਕਰ ਕੇ 431 ਰੁਪਏ ਪ੍ਰਤੀ ਕੁਇੰਟਲ ਭਾਅ ਦਾ ਐਲਾਨ ਕਰਨ ਮੌਕੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਸਾਰੇ ਰਾਜਾਂ ਤੋਂ ਵੱਧ ਭਾਅ ਪੰਜਾਬ ਵਿਚ ਅਸੀਂ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦਾਅਵਾ ਕੋਰਾ ਝੂਠ ਹੈ। ਕਿਸਾਨ ਆਗੂ ਭੋਜਰਾਜ ਨੇ ਕਿਹਾ ਮੁੱਖ ਮੰਤਰੀ ਦੀ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਦੱਸਦੇ ਹਾਂ ਕਿ ਕਰਨਾਟਕਾ ਭਾਰਤ ਦਾ ਹੀ ਇਕ ਦੱਖਣੀ ਰਾਜ ਹੈ। ਕਰਨਾਟਕਾ ਵਿਚ 420 ਰੁਪਏ ਪ੍ਰਤੀ ਕੁਇੰਟਲ ਸਰਕਾਰ ਭਾਅ ਦੇ ਰਹੀ ਹੈ ਅਤੇ ਗੰਨੇ ਦੀ ਕਟਾਈ, ਛਿਲਾਈ ਅਤੇ ਢੁਆਈ ਖੰਡ ਮਿੱਲਾਂ ਕਿਸਾਨਾਂ ਨੂੰ ਵੱਖਰੇ ਤੌਰ ’ਤੇ ਦੇ ਰਹੀਆਂ ਹਨ। ਇਸ ਤਰ੍ਹਾਂ ਉਥੇ ਦਾ ਭਾਅ ਪ੍ਰਤੀ ਕੁਇੰਟਲ 520 ਰੁਪਏ ਤੋਂ ਵੱਧ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜੇਕਰ 520 ਰੁਪਏ ਤੋਂ ਵੱਧ ਭਾਅ ਦਿੰਦੇ ਤਾਂ ਕਹਿ ਸਕਦੇ ਸਨ ਕਿ ਸਾਰੇ ਸੂਬਿਆਂ ਨਾਲੋਂ ਪੰਜਾਬ ਸਰਕਾਰ ਵੱਧ ਭਾਅ ਦੇ ਰਹੀ ਹੈ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ 125ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਸੀ.ਕੇ.ਡੀ. ਵਿੱਦਿਅਕ ਸੰਗੀਤ ਸੰਮੇਲਨ’ ਕੱਲ੍ਹ : ਡਾ: ਨਿੱਜ... ਅਗਲੀ ਖ਼ਬਰ ਡਿਜੀਟਲ ਮੀਡੀਆ ਜਾਣਕਾਰੀ ਪ੍ਰਦਾਨ ਕਰਦਾ ਹੈ, ਪਰ ਸੱਚਾ ਗਿਆਨ ਸਿਰਫ਼ ਕਿਤਾਬਾਂ ਰਾਹੀਂ ਹੀ ਪ੍ਰਾਪਤ ਹੁੰਦਾ ਹੈ- ਡਾ. ਜਸਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।