28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਦਰਬਾਰ ਸਾਹਿਬ ਪਲਾਜ਼ਾ ਨੇੜਿਓਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼

ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਪਲਾਜਾ ਘੰਟਾ ਘਰ ਤੋਂ ਲਾਸ਼ ਮਿਲੀ ਹੈ, ਜਿਸ ਦੇ ਨਾਂ ਸਿਰਨਾਵੇ ਦਾ ਹਾਲੇ ਤੱਕ ਪੁਲਿਸ ਨੂੰ ਕੋਈ ਪਤਾ ਨਹੀਂ ਲਗ ਸਕਿਆ। ਪੁਲਿਸ ਵਲੋਂ ਇਹ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਮ੍ਰਿਤਕ ਵਿਅਕਤੀ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)-ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਪਲਾਜਾ ਘੰਟਾ ਘਰ ਤੋਂ ਲਾਸ਼ ਮਿਲੀ ਹੈ, ਜਿਸ ਦੇ ਨਾਂ ਸਿਰਨਾਵੇ ਦਾ ਹਾਲੇ ਤੱਕ ਪੁਲਿਸ ਨੂੰ ਕੋਈ ਪਤਾ ਨਹੀਂ ਲਗ ਸਕਿਆ। ਪੁਲਿਸ ਵਲੋਂ ਇਹ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਮ੍ਰਿਤਕ ਵਿਅਕਤੀ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਲਾਸ਼ 72 ਘੰਟੇ ਲਈ ਰੱਖੀ ਗਈ ਹੈ। ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 70 ਸਾਲ, ਕੱਦ ਪੰਜ ਫੁੱਟ ਛੇ ਜਾਂ ਸੱਤ ਇੰਚ, ਸਿਰ ਤੋਂ ਮੋਨਾਂ, ਚਿੱਟੇ ਰੰਗ ਦਾ ਕੁੜਤਾ ਪਜਾਮਾ, ਭੂਰੇ ਰੰਗ ਦੀ ਪਜਾਮੀ, ਬਨੈਣ ਅਤੇ ਕਾਲੇ ਰੰਗ ਦੀ ਜੈਕਿਟ ਪਹਿਨੀ ਹੋਈ ਹੈ। ਇਸ ਸੰਬਧੀ ਥਾਣਾ ਕੌਤਵਾਲੀ ਜਾਂ ਪੁਲਿਸ ਚੌਂਕੀ ਗਲਿਆਰਾ ਨਾਲ ਸਪਰੰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਪ੍ਰਤਾਪ ਨਗਰ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਮਜੀਠਾ ਲਾਗੇ ਅਣਪਛਾਤੇ ਵਿਅਕਤੀਆਂ ਵਲੋਂ ਸਕਾਰਪੀਓ ਕਾਰ ਸਵਾਰਾਂ ’ਤੇ ਅੰਨ੍ਹੇਵਾਹ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।