ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ-ਬੱਬੂ ਮਾਨਾਂਵਾਲਾ
ਮਾਨਾਂਵਾਲਾ, 27 ਨਵੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਲਾਕ ਸੰਮਤੀ ਵੇਰਕਾ ਦੇ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਮਲਕੀਤ ਸਿੰਘ ਬੱਬੂ ਮਾਨਾਂਵਾਲਾ।
28-11-2026