28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿਚ ਬੀ.ਐੱਡ. ਕਾਲਜ ਖਡੂਰ ਸਾਹਿਬ ਦਾ ਸਰਵੋਤਮ ਪ੍ਰਦਰਸ਼ਨ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। 450 ਸਾਲਾ ਅੰਮ੍ਰਿਤਸਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਮਰਪਿਤ ਇਸ ਪ੍ਰਤੀਯੋਗਤਾ ਵਿਚ ਸੰਸਥਾ ਦੇ ਛੇ ਵਿਦਿਆਰਥੀਆਂ ਕਰਨਬੀਰ ਸਿੰਘ, ਸੁਖਪ੍ਰੀਤ ਸਿੰਘ, ਜੈਸਨਪ੍ਰੀਤ ਕੌਰ, ਜਗਦੀਪ ਕੌਰ, ਮਨਪ੍ਰੀਤ ਕੌਰ ਅਤੇ ਕਾਜੋਲਪ੍ਰੀਤ ਕੌਰ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿਚ ਬੀ.ਐੱਡ. ਕਾਲਜ ਖਡੂਰ ਸਾਹਿਬ ਦਾ ਸਰਵੋਤਮ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼। ਅਜੀਤ ਤਸਵੀਰ 28-11-2026
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। 450 ਸਾਲਾ ਅੰਮ੍ਰਿਤਸਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਮਰਪਿਤ ਇਸ ਪ੍ਰਤੀਯੋਗਤਾ ਵਿਚ ਸੰਸਥਾ ਦੇ ਛੇ ਵਿਦਿਆਰਥੀਆਂ ਕਰਨਬੀਰ ਸਿੰਘ, ਸੁਖਪ੍ਰੀਤ ਸਿੰਘ, ਜੈਸਨਪ੍ਰੀਤ ਕੌਰ, ਜਗਦੀਪ ਕੌਰ, ਮਨਪ੍ਰੀਤ ਕੌਰ ਅਤੇ ਕਾਜੋਲਪ੍ਰੀਤ ਕੌਰ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਤੀਯੋਗਤਾ ਵਿਚ ਭਾਗ ਲੈਂਦਿਆਂ ਸੰਸਥਾ ਦੀ ਵਿਦਿਆਰਥਣ ਜੈਸਨਪ੍ਰੀਤ ਕੌਰ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਜਗਦੀਪ ਕੌਰ ਨੇ ਸ਼ਲਾਘਾਯੋਗ ਪੁਰਸਕਾਰ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ‘ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ’ ਮੌਕੇ 24 ਨਵੰਬਰ ਨੂੰ ਪੇਂਟਿੰਗਾਂ ਦੀ ਪ੍ਰਦਰਸ਼ਨੀ ਯੂਨੀਵਰਸਿਟੀ ਦੀ ‘ਦ ਗੈਲਰੀ ਹਿਸਟਰੀ ਐਂਡ ਡਰੀਮਜ਼’ ਆਰਟ ਗੈਲਰੀ ਵਿਖੇ ਲਗਾਈ ਗਈ ਅਤੇ ਇੱਥੇ ਆਯੋਜਿਤ ਸਮਾਗਮ ਦੌਰਾਨ ਮਾਣਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਵਲੋ ਸੰਸਥਾਂ ਦੀ ਵਿਦਿਆਰਥਣ ਜੈਸਨਪ੍ਰੀਤ ਕੌਰ ਨੂੰ 5000 ਰੁਪਏ ਦੇ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਜਗਦੀਪ ਕੌਰ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਸਾਹਿਬ ਨਾਲ ਆਪਣੀਆਂ ਪੇਂਟਿੰਗਾਂ ਦੇ ਵਿਸ਼ੇ ਅੰਮ੍ਰਿਤਸਰ ਦੇ 450 ਸਾਲਾਂ ਇਤਿਹਾਸਕ ਤੇ ਸੱਭਿਆਚਾਰਕ ਪੱਖਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇਸ ਰਚਨਾਤਮਕ ਕਾਰਜ ਲਈ ਸੰਸਥਾ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਅਤੇ ਅਧਿਆਪਕਾਂ ਵਲੋਂ ਵਿਸ਼ੇ ਦੀ ਚੋਣ, ਕਲਪਨਾਤਮਕ ਦ੍ਰਿਸ਼ਟੀਕੋਣ ਅਤੇ ਲੋੜੀਂਦਾ ਮਾਰਗ ਦਰਸ਼ਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਜਿਸਟਰਾਰ ਪ੍ਰੋ. ਡਾ. ਕੇ.ਐੱਸ.ਚਾਹਲ, ਪ੍ਰੋ. ਡਾ. ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ, ਡਾ. ਪਰਮਬੀਰ ਸਿੰਘ ਮੱਲ੍ਹੀ, ਐਸੋਸੀਏਟ ਡੀਨ ਵਿਦਿਆਰਥੀ ਭਲਾਈ (ਲੜਕੇ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਸੰਸਥਾਂ ਦੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸੰਸਥਾਂ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਰਚਨਾਤਮਕ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਹਲਕਾ ਪੂਰਬੀ ਅਤੇ ਹਲਕਾ ਦੱਖਣੀ ਅਜੇ ਵੀ ਵਿਕਾਸ ਕਾਰਜਾਂ ਨੂੰ ਤਰਸ ਰਹੇ, ਲੋਕ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਅਗਲੀ ਖ਼ਬਰ ਭਾਜਪਾ ਦੀ ਡਬਲ-ਇੰਜਣ ਸਰਕਾਰ ਦੇ ਸੱਤਾ ’ਚ ਆਉਣ ਨਾਲ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣਗੇ -ਸੁਨੀਲ ਸਿੰਘੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।