12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਾਵਨ ਸਰੂਪ ਮਾਮਲੇ 'ਚ ਸ਼ੋ੍ਰਮਣੀ ਕਮੇਟੀ 'ਤੇ ਪਰਚਾ ਦਰਜ ਕਰਨ ਨੂੰ ਧਾਰਮਿਕ ਕੰਮਾਂ 'ਚ ਦਖ਼ਲਅੰਦਾਜ਼ੀ ਦੱਸਣਾ ਗ਼ਲਤ- ਭਾਈ ਖ਼ਾਲਸਾ <br/>

ਅਜੀਤ ਡੈਸਕ 01-01-2026
ਤਰਨ ਤਾਰਨ, 31 ਦਸੰਬਰ (ਹਰਿੰਦਰ ਸਿੰਘ)-328 ਪਾਵਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਪਤਾ ਕਰਨ ਨੂੰ ਲੈ ਕੇ ਲੰਮੇ ਸਮੇਂ ਤੋਂ ਸਿੱਖ ਪੰਥ ਦੀਆਂ ਜਥੇਬੰਦੀਆਂ ਇਹ ਮੰਗ ਕਰ ਰਹੀਆਂ ਸਨ ਕਿ ਕਮੇਟੀ ਇਨ੍ਹਾਂ ਸਰੂਪਾਂ ਸੰਬੰਧੀ ਸੰਗਤਾਂ ਨੰੂ ਦੱਸਣ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸੰਬੰਧੀ ਦੱਸਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਿੱੱਧ ਹੋਈ ਅਤੇ ਹੁਣ ਲੰਮੇ ਸਮੇਂ ਤੋਂ ਇਸ ਸੰਬੰਧੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਗਿਆਨੀ ਬਲਦੇਵ ਸਿੰਘ ਰਾਗੀ ਸਿੰਘ ਤੋਂ ਇਲਾਵਾ ਹੋਰ ਪੰਥਕ ਸ਼ਖ਼ਸੀਅਤਾਂ ਦੀ ਮੰਗ ਅਤੇ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਦੀ ਅੰਮਿ੍ਤਸਰ ਪੁਲਿਸ ਸਾਬਕਾ ਸਕੱਤਰ ਸਰੂਪ ਤੋਂ 16 ਦੇ ਲਗਪਗ ਕਮੇਟੀ ਮੁਲਾਜ਼ਮਾਂ 'ਤੇ ਪਰਚਾ ਦਰਜ ਕਰ ਲਿਆ ਹੈ | ਸਰਕਾਰ ਦੀ ਕਾਰਵਾਈ 'ਤੇ ਬਹੁਤ ਸਾਰੀਆਂ ਪੰਥਕ ਧਿਰਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਲੋਕਾਂ ਅਤੇ ਸਮੇਂ ਦੀ ਲੋੜ ਵਾਲਾ ਫ਼ੈਸਲਾ ਦੱਸਿਆ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਲਗਾਤਾਰ ਇਸ ਸੰਬੰਧੀ ਸਰਕਾਰ ਵਿਰੋਧੀ ਲੋਕਾਂ ਨੂੰ ਗੁੰਮਰਾਹ ਕਰਨ 'ਚ ਲੱਗੇ ਹੋਏ ਹਨ ਅਤੇ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਕੰਮਾਂ ਵਿਚ ਦਖਲਅੰਦਾਜੀ ਕਰ ਰਹੀ ਹੈ, ਜਦੋਂ ਕਿ ਸਰਕਾਰ ਨੂੰ ਲੋਕਾਂ ਦੇ ਕਹਿਣ ਉਸ ਸਮੇਂ ਕਾਰਵਾਈ ਕਰਨ ਲਈ ਮਜ਼ਬੂਰ ਹੋਣਾ ਪਿਆ | ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਗ਼ਾਇਬ ਕੀਤੇ ਪਾਵਨ ਸਰੂਪਾਂ ਸੰਬੰਧੀ ਦੱਸਣ ਵਿਚ ਅਸਫਲ ਹੋਈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ 328 ਪਾਵਨ ਸਰੂਪ ਗੁੰਮ ਮਾਮਲੇ ਵਿਚ ਧਰਨਾਕਾਰੀਆਂ ਤੇ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ 16 ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਲਾਜ਼ਮਾਂ 'ਤੇ ਪਰਚਾ ਦਰਜ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਕਮੇਟੀ ਨੂੰ ਅਪੀਲ ਕਰਦੀ ਹੈ | ਇਸ ਮਾਮਲੇ ਵਿਚ ਲੋਕਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਧਾਰਮਿਕ ਕੰਮਾਂ 'ਚ ਦਖ਼ਲਅੰਦਾਜੀ ਕਰ ਰਹੀ ਹੈ, ਕਿਉਂਕਿ ਸਰਕਾਰ ਨੂੰ ਉਸ ਸਮੇਂ ਕਾਰਵਾਈ ਕਰਨ ਦਾ ਮੌਕਾ ਮਿਲਿਆ, ਜਦੋਂ ਤਿੰਨ ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਾਂ ਦੀ ਮੰਗ ਅਨੁਸਾਰ ਇਨ੍ਹਾਂ ਸਰੂਪਾਂ ਸੰਬੰਧੀ ਦੱਸਣ 'ਚ ਅਸਫਲ ਹੋਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵਲੋਂ ਪਰਚਾ ਦਰਜ਼ ਕਰਨ ਦੀ ਸ਼ਲਾਘਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੇਲੋੜਾ ਸੰਗਤਾਂ ਨੂੰ ਸਰਕਾਰ ਵਿਰੁੱਧ ਗੁੰਮਰਾਹ ਕਰਨ ਦੀ ਨਿੰਦਾ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ | ਭਾਈ ਖਾਲਸਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਕਾਲੀ ਦਲ ਆਪਣੇ ਗ਼ਲਤ ਕੰਮਾਂ 'ਤੇ ਪਰਦਾ ਪਾਉਣ ਲਈ ਸਿੱਖਾਂ ਦੇ ਸਰਵਉਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਾਤ ਦੇ ਹਨੇਰੇ 'ਚ ਨਿਯੁਕਤ ਕਰਕੇ ਵਰਤ ਰਹੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਬਰਸੀ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤ ਪੁੱਜੀ <br/> ਅਗਲੀ ਖ਼ਬਰ ਸੰਮਤੀ ਮੈਂਬਰ ਬੀਬੀ ਮਨਜੀਤ ਕੌਰ ਨੂੰ ਬਲਾਕ ਕਾਦੀਆਂ ਦਾ ਚੇਅਰਪਰਸਨ ਬਣਾਇਆ ਜਾਵੇ : ਗੁਰਨਾਮ ਸਿੰਘ, ਸਰਪੰਚ ਤਜਿੰਦਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।